ਰੂਰਲ ਫ਼ਾਰਮੇਸੀ ਅਫ਼ਸਰਾਂ ਦੀ ਜ਼ਿਲ੍ਹਾ ਐਸੋਸੀਏਸ਼ਨ ਨੇ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਰੂਰਲ ਫਾਰਮੇਸੀ ਅਫ਼ਸਰਾਂ ਦੀ ਜ਼ਿਲ੍ਹਾ ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਲਵੀ ਦੇ ਰਾਹੀਂ ਪੱਤਰ ਦਿੱਤਾ ਜਿਸ 'ਚ ਪੱਕੇ ਕਰਨ, ਤਨਖਾਹ ਵਿੱਚ ਵਾਧਾ ਕਰਨ ਤੇ ਪੁਰਾਣੀਆਂ ਡਿਸਪੈਂਸਰੀਆਂ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ। ਇਸ ਸੰਬੰਧੀ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪ੍ਰਵੀਨ ਜੱਗਾ (ਮਲੋਟ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ 11,500 ਰੁਪਏ ਮਹੀਨਾ ਨਿਗੂਣੀ ਤਨਖਾਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਹੁਣ ਉਨ੍ਹਾਂ ਦੀ ਡਿਊਟੀ ਡਿਸਪੈਂਸਰੀਆਂ 'ਚੋਂ ਕੱਟ ਕੇ ਆਮ ਆਦਮੀ ਕਲੀਨਿਕਾਂ ਵਿੱਚ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਰ-ਵਾਰ ਉਨ੍ਹਾਂ ਨੂੰ ਪੱਕੇ ਕਰਨ ਤੇ ਤਨਖਾਹ ਵਧਾਉਣ ਦਾ ਭਰੋਸਾ ਦਿੱਤਾ ਹੈ। ਪਰ ਇਸ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ 17 ਸਾਲ ਦੀ ਨੌਕਰੀ ਦੇ ਬਾਅਦ ਉਨ੍ਹਾਂ ਨੂੰ ਮਿਲਨ ਵਾਲੀ ਤਨਖਾਹ 11000/- ਹੈ ਜਦ ਕਿ 2020 'ਚ ਭਰਤੀ ਕੀਤੇ ਫ਼ਾਰਮੇਸੀ ਅਫ਼ਸਰਾਂ ਨੂੰ ਸਰਕਾਰ 29200 ਤੋਂ 2014 ਵਿੱਚ ਭਰਤੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ-ਕੀਤੇ ਫਾਰਮੇਸੀ ਅਫ਼ਸਰਾਂ ਨੂੰ 21000 ਤਨਖਾਹ ਦੇ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 27 ਜਨਵਰੀ 2023 ਨੂੰ ਉਨ੍ਹਾਂ ਨੂੰ ਆਮ ਆਦਮੀ ਡਿਸਪੈਂਸਰੀਆਂ ਵਿੱਚ ਭੇਜਿਆ ਸੀ ' ਤੇ 2 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਨਾ ਉਨ੍ਹਾਂ ਨੂੰ ਪੱਕੇ ਕੀਤਾ ਹੈ ਅਤੇ ਨਾ ਤਨਖਾਹ 'ਚ ਵਾਧਾ ਕੀਤਾ ਹੈ। ਬਾਕੀ ਪੰਜਾਬ ਵਿੱਚ ਰੂਰਲ ਫਾਰਮੇਸੀ ਅਫ਼ਸਰਾਂ ਨੂੰ ਵਾਪਿਸ ਡਿਸਪੈਂਸਰੀਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਸਮੂਹ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਵਾਪਿਸ ਡਿਸਪੈਂਸਰੀਆਂ ਵਿੱਚ ਭੇਜਿਆ ਜਾਵੇ ਤੇ ਤਨਖਾਹ ਵਿੱਚ ਵਾਧਾ ਕਰਨ ਸਮੇਤ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਦਰਜਾ ਚਾਰ ਦੇ ਸ਼ਸ਼ੀ ਬਾਲਾ, ਫ਼ਾਰਮੇਸੀ ਐਸੋਸੀਏਸ਼ਨ ਦੇ ਜ਼ਿਲ੍ਹਾ ਪੀ.ਆਰ.ਓ ਬਲਵੰਤ ਸਿੰਘ, ਮੀਤੂ ਪਾਰਿਖ, ਬਲਦੇਵ ਸਿੰਘ, ਸੁਰਿੰਦਰ ਕੁਮਾਰ, ਅਨਿਲ ਕੁਮਾਰ ਤੇ ਮਨਪ੍ਰੀਤ ਸਿੰਘ ਹਾਜ਼ਿਰ ਸਨ। Author: Malout Live