ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਘੀ ਮੇਲੇ ਮੌਕੇ ਵੱਖ-ਵੱਖ ਥਾਂਵਾਂ ਤੇ ਸਟਾਲਾਂ ਲਗਾ ਕੇ ਆਮ ਲੋਕਾਂ ਨੂੰ ਕੀਤਾ ਜਾਗਰੂਕ- ਜਿਲ੍ਹਾ ਅਤੇ ਸੈਸ਼ਨ ਜੱਜ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਘੀ ਮੇਲੇ ਮੌਕੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਵੱਖ-ਵੱਖ ਸਕੀਮਾਂ ਅਤੇ ਲੋਕ ਅਦਾਲਤ ਸੰਬੰਧੀ ਆਮ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦੇ ਮਕਸਦ ਲਈ ਵੱਖ-ਵੱਖ ਥਾਂਵਾਂ ਤੇ ਵਕੀਲ ਸਾਹਿਬਾਨ, ਪੈਰਾ ਲੀਗਲ ਵਲੰਟੀਅਰ ਅਤੇ ਸਟਾਫ਼ ਦੀ ਡਿਊਟੀ ਲਗਾ ਕੇ ਜਾਗਰੂਕ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਦੌਰਾਨ ਮਾਘੀ ਮੇਲਾ ਗਰਾਉਂਡ, ਰੈੱਡ ਕਰਾਸ ਭਵਨ, ਸੈਸ਼ਨ ਹਾਊਸ ਰੋਡ ਅਤੇ ਰੇਲਵੇ ਰੋਡ ਵਿਖੇ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ਵਿੱਚ ਕਾਨੂੰਨੀ ਸਹਾਇਤਾ ਸਕੀਮਾਂ, ਨੈਸ਼ਨਲ ਲੋਕ ਅਦਾਲਤ ਸੰਬੰਧੀ, ਜਨ-ਉਪਯੋਗੀ ਲੋਕ ਅਦਾਲਾਤਾਂ ਸੰਬੰਧੀ, ਪੰਜਾਬ ਅਪਰਾਧ ਪੀੜਿਤਾਂ ਸਕੀਮ, ਮੀਡੀਏਸ਼ਨ ਵਿਚੋਲਗੀ ਰਾਹੀਂ ਸਮਝੌਤੇ ਸੰਬੰਧੀ ਅਤੇ ਹੋਰ ਸਕੀਮਾਂ ਨੂੰ ਦਰਸਾਉਂਦੇ ਹੋਏ ਬੈਨਰ ਲਗਾਏ ਗਏ।
ਸ਼੍ਰੀਮਤੀ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਈਆਂ ਗਈਆਂ ਸਟਾਲਾਂ ਦਾ ਨਿਰੀਖਣ ਕੀਤਾ। ਇਸ ਤਿੰਨ ਦਿਨਾਂ ਮੇਲੇ ਵਿੱਚ 2238 ਦੇ ਲਗਭਗ ਲੋਕਾਂ ਨੂੰ ਕਾਨੂੰਨੀ ਸਲਾਹ ਮਸ਼ਵਰਾ ਦਿੱਤਾ ਗਿਆ ਅਤੇ ਨਾਲਸਾ/ਪੰਜਾਬ ਰਾਜ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਦੇ ਬਾਰੇ ਜਾਣਕਾਰੀ ਦਿੱਤੀ। ਮੇਲੇ ਦੌਰਾਨ ਸਿਹਤ ਵਿਭਾਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ। ਆਮ ਲੋਕਾਂ ਵੱਲੋਂ ਲਗਭਗ 300 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਕਿ ਲੋੜਵੰਦ ਵਿਅਕਤੀ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਭਾਗ ਲੈਣ ਵਾਲੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਖੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਖੂਨਦਾਨ ਕਰਨਾ ਚਾਹੀਦਾ ਹੈ। Author: Malout Live