ਮਲੋਟ ਵਿਖੇ 4 ਜਨਵਰੀ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ

ਮਲੋਟ: ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 4 ਜਨਵਰੀ 2024 ਨੂੰ ਦਾਣਾ ਮੰਡੀ ਮਲੋਟ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵੱਲੋਂ ਕੀਤੀ ਜਾਵੇਗੀ। ਜਿਹਨਾਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ/ ਡਿਸਏਬਿਲਟੀ ਕਾਰਡ ਨਹੀਂ ਬਣੇ, ਉਹਨਾਂ ਦੇ ਇਸ ਮੌਕੇ ਡਾਕਟਰਾਂ ਦੀ ਟੀਮ ਵੱਲੋਂ ਦਿਵਿਆਂਗ ਯੂ.ਡੀ.ਆਈ.ਡੀ/ ਡਿਸਏਬਿਲਟੀ ਕਾਰਡ ਵੀ ਬਣਾਏ ਜਾਣਗੇ ਅਤੇ

ਲੋੜਵੰਦਾਂ ਦੇ ਕਰਜੇ਼ ਦੇ ਦਸਤਾਵੇਜ਼ ਲਈ ਵੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਵੀ ਭਰੇ ਜਾਣਗੇ। ਚਾਹਵਾਨ ਦਿਵਿਆਂਗ ਵਿਅਕਤੀ 4 ਜਨਵਰੀ ਨੂੰ ਸਵੇਰੇ 11:00 ਵਜੇ ਦਾਣਾ ਮੰਡੀ ਮਲੋਟ ਵਿਖੇ ਆਪਣਾ ਅਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਡਿਸਏਬਿਲਟੀ ਸਰਟੀਫਿਕੇਟ, ਯੂ.ਡੀ.ਆਈ.ਡੀ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ ਪਹੁੰਚਣ ਅਤੇ ਇਸ ਕੈਂਪ ਦਾ ਲਾਭ ਉਠਾਉਣ। ਉਹਨਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਸਫਲ ਬਨਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਦਿਵਿਆਂਗ ਵਿਅਕਤੀਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਸਕੇ। Author: Malout Live