ਜਿਲ੍ਹਾ ਮੈਜਿਸਟਰੇਟ ਨੇ 1 ਜੂਨ ਨੂੰ ਛੁੱਟੀ ਦਾ ਕੀਤਾ ਐਲਾਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ (1) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਿਸ਼ੇਸ਼ ਹੁਕਮ ਜਾਰੀ ਕਰਕੇ 1 ਮਈ 2024 ਨੂੰ ਵੋਟਾਂ ਵਾਲੇ ਦਿਨ ਜਿਲ੍ਹੇ ਦੇ ਸਮੂਹ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਲਈ ਅਦਾਇਗੀਯੋਗ ਛੁੱਟੀ ਦਾ ਐਲਾਨ ਕੀਤਾ ਹੈ।
ਹੁਕਮ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ/ ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਧਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 (ਸ਼ਨੀਵਾਰ) ਨੂੰ ਪੇਡ ਹੋਲੀਡੇ ਘੋਸ਼ਿਤ ਕੀਤੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਕੀਤੀ ਗਈ ਹੈ। Author : Malout Live