ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹਾ ਜੇਲ੍ਹ ਦੇ 500 ਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ’ਤੇ ਪੂਰਨ ਤੌਰ ਤੇ ਲਗਾਈ ਪਾਬੰਦੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹੇ ਦੀ ਮੌਜੂਦਾ ਸਥਿਤੀ ਅਤੇ ਮਾਮਲੇ ਦੇ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਡਾ. ਰੂਹੀ ਦੁੱਗ, ਆਈ.ਏ.ਐੱਸ, ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਜੇਲ੍ਹ,
ਸ਼੍ਰੀ ਮੁਕਤਸਰ ਸਾਹਿਬ ਦੇ 500 ਮੀਟਰ ਦੇ ਘੇਰੇ ਅੰਦਰ ਨੋ ਡਰੋਨ ਜ਼ੋਨ ਘੋਸ਼ਿਤ ਕਰਕੇ ਡਰੋਨ ਉਡਾਉਣ ’ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12 ਸਤੰਬਰ 2023 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Author: Malout Live