ਜਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਅਤੇ ਕਸਬਿਆਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਜਾਰੀ ਕੀਤੇ ਹੁਕਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਅਤੇ ਦਿਹਾਤੀ ਖੇਤਰ ਵਿੱਚ ਰਾਤ ਸਮੇਂ ਖੇਤਾਂ ਵਿੱਚੋਂ ਟਰਾਂਸਫਾਰਮਰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤੀ/ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ/ਦਿਹਾਤੀ
ਖੇਤਰ ਅੰਦਰ ਰਾਤ ਸਮੇਂ ਨਰੋਈ ਸਿਹਤ ਵਾਲੇ ਵਿਅਕਤੀਆਂ ਨੂੰ ਗਸ਼ਤੀ/ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਨੇ ਮੌਜੂਦਾ ਸਥਿਤੀ ਅਤੇ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕਤਰਫਾ ਪਾਸ ਕੀਤੇ ਹਨ ਅਤੇ ਹੁਕਮ ਅਨੁਸਾਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ ਗਸ਼ਤੀ/ਠੀਕਰਾ ਪਹਿਰਾ ਲਗਾਏਗੀ।ਇਹ ਹੁਕਮ 24 ਅਕਤੂਬਰ 2023 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Author: Malout Live