ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਜੇਲ੍ਹ ਦੇ ਅੰਦਰ ਅਤੇ ਬਾਹਰ ਪਾਬੰਦੀਸ਼ੁੱਦਾ ਪਦਾਰਥਾਂ ਅਤੇ ਯੰਤਰਾਂ ਨੂੰ ਲਿਜਾਣ ਦੀ ਕੀਤੀ ਸਖ਼ਤ ਮਨਾਹੀ
ਮਲੋਟ: ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜੇਲ੍ਹ ਦੇ ਅੰਦਰ ਅਤੇ ਬਾਹਰ ਪਾਬੰਦੀਸ਼ੁੱਦਾ ਪਦਾਰਥਾਂ ਜਾਂ ਯੰਤਰਾਂ ਨੂੰ ਲਿਜਾਣ ਦੀ ਸਖ਼ਤ ਪਾਬੰਦੀ ਲਗਾ ਦਿੱਤੀ ਗਈ। ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ
ਪੰਜਾਬ ਪ੍ਰੀਜ਼ਨ ਰੂਲਜ਼ 2022 ਤਹਿਤ ਪਾਬੰਦੀਸ਼ੁੱਦਾ ਪਦਾਰਥਾਂ ਜਾਂ ਯੰਤਰਾਂ ਨੂੰ ਜੇਲ੍ਹ ਦੇ ਅੰਦਰ ਜਾਂ ਬਹਾਰ ਲਿਜਾਣ ਦੀ ਸਖ਼ਤ ਮਨਾਹੀ ਹੈ ਤਾਂ ਜੋ ਮਨੁੱਖੀ ਜਾਨ, ਮਾਲ ਅਤੇ ਜਨਤਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਹੁਕਮ 11 ਨਵੰਬਰ 2022 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Author: Malout Live