ਜ਼ਿਲ੍ਹਾ ਮੈਜਿਸਟਰੇਟ ਨੇ ਮਹਾਂਵੀਰ ਜੈਯੰਤੀ ਮੌਕੇ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਜਾਰੀ ਕੀਤੇ ਹੁਕਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਮੈਡਮ ਪੱਲਵੀ ਆਈ.ਏ.ਐੱਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਪ੍ਰੈਲ 2023 ਨੂੰ ਮਹਾਂਵੀਰ ਜੈਯੰਤੀ ਮੌਕੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੈਂਦੀਆਂ
ਮੀਟ ਦੀਆਂ ਦੁਕਾਨਾਂ/ਰੇਹੜੀਆਂ, ਬੁੱਚੜਖਾਨੇ ਵਗੈਰਾ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਆਦਿ ਵਿੱਚ ਵੀ ਮੀਟ ਬਣਾਉਣ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Author: Malout Live