District NewsMalout News

ਜਿਲ੍ਹਾ ਮੈਜਿਸਟਰੇਟ ਨੇ ਹਰਿਆਣਾ ਨਾਲ ਲੱਗਦੀਆਂ ਹੱਦਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਰਿਆਣਾ ਨਾਲ ਲੱਗਦੀਆਂ ਹੱਦਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 23 ਮਈ 2024 ਸ਼ਾਮ 6:00 ਵਜੇ ਤੋਂ ਮਿਤੀ 25 ਮਈ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ 2024 ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹਨਾਂ ਹੁਕਮਾਂ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਂਵਾਂ ਤੇ ਉਕਤ ਦਿਨਾਂ ਨੂੰ ਵੇਚਣ/ਸਰਵ ਕਰਨ ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ ਉਹਨਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹੋਣ ਉੱਪਰ ਵੀ ਸ਼ਰਾਬ ਸਰਵ ਕਰਨ ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Author : Malout Live

Back to top button