ਜਿਲ੍ਹਾ ਪੁਲਿਸ ਨੇ 2000 ਨਸ਼ੀਲੀਆਂ ਗੋਲੀਆਂ ਅਤੇ 200 ਸ਼ੀਸ਼ੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਮਾਨਯੋਗ ਸ਼੍ਰੀ ਧਰੁਮਨ ਐੱਚ.ਨਿੰਬਲੇ ਆਈ.ਪੀ.ਐੱਸ,ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ-ਨਿਰਦੇਸ਼ ਹੇਠ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਉਸ ਵਕਤ ਭਰਵਾਂ ਹੁਗਾਰਾ ਮਿਲਿਆ ਜਦੋਂ ਸ਼੍ਰੀ ਗੁਰਚਰਨ ਸਿੰਘ ਗੋਰਾਇਆ ਪੀ.ਪੀ.ਐੱਸ ਕਪਤਾਨ ਪੁਲਿਸ (ਇੰਨਵੈਂ:) ਅਤੇ ਸ਼੍ਰੀ ਰਾਜੇਸ਼ ਸਨੇਹੀ ਬੰਤਾ ਪੀ.ਪੀ.ਐੱਸ ਉਪ ਕਪਤਾਨ ਪੁਲਿਸ (ਡੀ) ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਸਪਲਾਈ ਕਰਨ ਦਾ ਧੰਦਾ ਕਰਨ ਵਾਲੇ ਗੈਂਗ ਦੇ ਇੱਕ ਮੈਂਬਰ ਨੂੰ ਸਮੇਤ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਦੇ ਕਾਬੂ ਕੀਤਾ। ਬੀਤੇ ਦਿਨ ਸ:ਥ: ਰਛਪਾਲ ਸਿੰਘ ਨੰਬਰ 252ਸਮਸ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾ ਦੇ ਸੰਬੰਧ ਵਿੱਚ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਉਦੇਕਰਨ ਤੋਂ ਪਿੰਡ ਬੂੜਾਂ ਗੁੱਜਰ, ਮੜਮੱਲੂ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਲਿੰਕ ਰੋਡ,ਪਿੰਡ ਉਦੇਕਰਨ ਵੱਲੋਂ ਜਾਂਦੀ ਹੋਈ ਜੀ.ਟੀ. ਰੋਡ ਫਿਰੋਜਪੁਰ ਰੋਡ ਤੋਂ ਥੋੜਾ ਪਿੱਛੇ ਸੀ ਤਾਂ

ਸਾਹਮਣੇ ਦੀ ਤਰਫੋਂ ਲਿੰਕ ਰੋਡ ਦੇ ਖੱਬੇ ਪਾਸੇ ਇੱਕ ਆਦਮੀ ਆਪਣੇ ਸਿਰ ਉਪਰ ਗੱਟਾਂ ਪਲਾਸਟਿਕ ਚੁੱਕੀ ਆਉਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਘਬਰਾ ਕੇ ਪਿੱਛੇ ਨੂੰ ਮੁੜ ਪਿਆ, ਜਿਸ ਨੂੰ ਸ:ਥ: ਰਛਪਾਲ ਸਿੰਘ ਦੀ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ਪਰ ਗੱਟਾ ਸਮੇਤ ਰੋਕਿਆ ਅਤੇ ਮੌਕਾ ਪਰ ਐੱਸ.ਆਈ. ਜਗਸੀਰ ਸਿੰਘ ਨੂੰ ਬੁਲਾਇਆ। ਜਿਹਨਾਂ ਨੇ ਮੌਕਾ ਪਰ ਆ ਕੇ ਸ਼੍ਰੀ ਰਾਜੇਸ਼ ਸਨੇਹੀ ਬੱਤਾ ਪੀ.ਪੀ.ਐੱਸ. ਉਪ ਕਪਤਾਨ ਪੁਲਿਸ (ਡੀ) ਸ਼੍ਰੀ ਮੁਕਤਸਰ ਸਾਹਿਬ ਨੂੰ ਮੌਕਾ ਪਰ ਬੁਲਾਇਆ। ਜਿਹਨਾਂ ਦੇ ਪੁੱਛਣ ਪਰ ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਜਗਸੀਰ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਪਿੰਡ ਉਦੇਕਰਨ, ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਦੱਸਿਆ ਅਤੇ ਇਸ ਦੇ ਕਬਜਾ ਵਿਚਲੇ ਗੱਟਾ ਪਲਾਸਟਿਕ ਨੂੰ ਚੈੱਕ ਕਰਨ ਪਰ ਇਸ ਪਾਸੋਂ 2000 ਨਸ਼ੀਲੀਆਂ ਗੋਲੀਆਂ ਅਤੇ 200 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ। ਜਿਸ ਪਰ ਮੁਕੱਦਮਾ ਨੰਬਰ 137 ਮਿਤੀ 20.07.2022 ਅ/ਧ 22C/61/85 NDPS Act ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਮਾਨਯੋਗ ਅਦਾਲਤ ਪਾਸੋ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। Author: Malout Live