ਸਿਹਤ ਵਿਭਾਗ ਵੱਲੋਂ 'ਨੈਸ਼ਨਲ ਪਲਸ ਪੋਲੀਓ' ਮੁਹਿੰਮ ਤਹਿਤ ਬਲਾਕ ਲੰਬੀ ਦੇ ਪਿੰਡਾਂ ਵਿੱਚ ਪਿਲਾਈਆਂ ਜਾ ਰਹੀਆਂ ਬੂੰਦਾਂ

ਮਲੋਟ: ਭਾਰਤ ਸਰਕਾਰ ਵੱਲੋਂ 18, 19 ਅਤੇ 20 ਸਤੰਬਰ ਨੂੰ ‘ਦੇਸ਼ ਵਿਆਪੀ ਪਲਸ ਪੋਲੀਓ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪਵਨ ਮਿੱਤਲ ਦੀ ਅਗਵਾਈ ਹੇਠ ਲੰਬੀ ਬਲਾਕ ਦੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਬੂਥ ਲਗਾਏ ਗਏ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ.ਈ.ਈ ਸ਼ਿਵਾਨੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਰਹੀਆਂ ਹਨ , ਜਿਹੜੇ ਬੱਚੇ ਰਹਿ ਗਏ ਹਨ ਉਹਨਾਂ ਨੂੰ ਅੱਜ ਬੂੰਦਾਂ ਪਿਲਾਈਆਂ ਜਾ ਰਹੀਆਂ ਅਤੇ 20 ਸਤੰਬਰ ਨੂੰ ਵੀ ਇਸੇ ਤਰ੍ਹਾਂ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਦੇਸ਼ ਵਿਆਪੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੰਬੀ ਬਲਾਕ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਪੂਰੀ ਤਨਦੇਹੀ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ। Author: Malout Live