District NewsMalout News

ਭਾਰਤ ਦੇ ਚੋਣ ਕਮਿਸ਼ਨ ਨੇ ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਕੀਤਾ ਪ੍ਰਵਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਕੁੱਝ ਸਕੂਲਾਂ ਦੇ ਨਾਮ ਅਪਡੇਟ ਕਰਨ ਕਰਕੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੀਆਂ 43 ਪੋਲਿੰਗ ਲੋਕੇਸ਼ਨਾਂ, ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀਆਂ 27 ਪੋਲਿੰਗ ਲੋਕੇਸ਼ਨਾਂ ਅਤੇ ਵਿਧਾਨ ਸਭਾ ਚੋਣ ਹਲਕ 85-ਮਲੋਟ ਦੀਆਂ 15 ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫ਼ਤਰ, ਕਮਰਾ ਨੰਬਰ 70 ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ।

ਇਹ ਸੂਚੀਆਂ ਜਿਲ੍ਹੇ ਦੀ ਵੈੱਬਸਾਈਟ  www.muktsar.nic.in ਤੇ ਵੀ ਵੇਖਣ ਲਈ ਉਪਲੱਬਧ ਹਨ। ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ (01633-262301) ਅਤੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ  ਸ਼੍ਰੀ ਮੁਕਤਸਰ ਸਾਹਿਬ (01633-263647) ਹਨ।

Author : Malout Live

Back to top button