ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ ਪਾਰਟੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਦੀ ਬਦਲੀ ਸ਼੍ਰੀ ਮੁਕਤਸਰ ਸਾਹਿਬ ਤੋਂ ਫਰੀਦਕੋਟ ਵਿਖੇ ਹੋਣ ਕਾਰਨ ਜਿਲ੍ਹੇ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਹਨਾਂ ਦੀਆਂ ਸੇਵਾਵਾਂ ਨੂੰ ਯਾਦ ਰੱਖਦੇ ਹੋਏ ਅੱਜ ਦਫਤਰ ਡਿਪਟੀ ਕਮਿਸ਼ਨਰ ਵਿਖੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼੍ਰੀ ਵਿਨੀਤ ਕੁਮਾਰ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।

ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਜਿਲ੍ਹੇ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਾਰਜਕਾਲ ਦੌਰਾਨ ਜੋ ਸਹਿਯੋਗ ਦਿੱਤਾ ਗਿਆ ਹੈ, ਉਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਸਨਮਾਨ ਚਿੰਨ ਅਤੇ ਗੁਲਦਸਤੇ ਵੀ ਦਿੱਤੇ ਗਏ। Author: Malout Live