District NewsMalout News

ਸਿਵਲ ਹਸਪਤਾਲ ਵਿਖੇ ਵਿਸ਼ਵ ਸਰਵਾਈਕਲ ਕੈਂਸਰ ਵਿਰੋਧੀ ਦਿਵਸ ਸੰਬੰਧੀ ਕੀਤਾ ਗਿਆ ਸਮਾਗਮ- ਡਾ. ਕਿਰਨਦੀਪ ਕੌਰ

ਮਲੋਟ  (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਵਿਸ਼ਵ ਸਰਵਾਈਕਲ ਕੈਂਸਰ ਵਿਰੋਧੀ ਦਿਵਸ ਸੰਬੰਧੀ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਕੈਂਸਰ ਦੀ ਜਲਦੀ ਪਛਾਣ ਹੋਣ ਨਾਲ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵਿੱਚ ਸਰਵਾਈਕਲ ਕੈਂਸਰ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਇਸ ਦੀ ਸਮੇਂ ਸਿਰ ਪਹਿਚਾਣ ਕਰਕੇ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਜਾਨਲੇਵਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਰਵਾਈਕਲ ਕੈਂਸਰ ਦੀ ਮੁੱਢਲੀ ਜਾਂਚ ਵਾਇਆ ਟੈਸਟ ਉਪਲੱਬਧ ਹੈ। ਜੋ ਕਿ ਮਾਮੂਲੀ ਟੈਸਟ ਹੈ ਅਤੇ ਤੀਹ ਸਾਲ ਤੋਂ ਉੱਪਰ ਸਾਰੀਆਂ ਔਰਤਾਂ ਨੂੰ ਹਰ ਤਿੰਨ ਸਾਲ ਵਿੱਚ ਇੱਕ ਵਾਰ ਇਹ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਵਾਇਆ ਟੈਸਟ ਪਾਜ਼ਿਟਿਵ ਆਉਣ ਤੇ ਸ਼ੱਕੀ ਮਰੀਜ਼ ਨੂੰ ਮਾਹਿਰ ਡਾਕਟਰ ਕੋਲ ਭੇਜਿਆ ਜਾਂਦਾ ਹੈ, ਜਿੱਥੇ ਕਿ ਉਸ ਦੇ ਪੂਰੇ ਟੈਸਟ ਕੀਤੇ ਜਾਂਦੇ ਹਨ। ਜੇਕਰ ਸਰਵਾਈਕਲ ਕੈਂਸਰ ਕੰਨਫਰਮ ਹੁੰਦਾ ਹੈ ਤਾਂ ਉਸ ਦਾ ਸਮੇਂ ਸਿਰ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਜੇਕਰ ਸਰਵਾਈਕਲ ਕੈਂਸਰ ਦੀ ਪਛਾਣ ਮੁੱਢਲੀ ਸਟੇਜ ਤੇ ਹੀ ਕਰ ਲਈ ਜਾਂਦੀ ਹੈ ਤਾਂ ਇਹ ਸੌ ਪ੍ਰਤੀਸ਼ਤ ਇਲਾਜਯੋਗ ਹੈ। ਇਸ ਦੌਰਾਨ ਡਾਕਟਰਾਂ ਅਤੇ ਸਟਾਫ਼ ਵੱਲੋਂ ਸਰਵਾਈਕਲ ਕੈਂਸਰ ਨੂੰ ਖਤਮ ਕਰਨ ਵਿੱਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ ਗਈ। ਇਸ ਮੌਕੇ ਡਾ. ਦੁਪਿੰਦਰ ਕੁਮਾਰ ਮੈਡੀਕਲ ਅਫ਼ਸਰ, ਡਾ. ਜਗਦੀਸ਼ ਕੁਮਾਰ, ਡਾ. ਅਕ੍ਰਿਤੀ, ਸ਼੍ਰੀ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸ਼੍ਰੀ ਵਿਵੇਕ ਕੁਮਾਰ, ਸ਼੍ਰੀਮਤੀ ਸੁਨੀਤਾ ਰਾਣੀ, ਸ਼੍ਰੀਮਤੀ ਮੀਰਾ ਅਤੇ ਸ਼੍ਰੀਮਤੀ ਵੀਰਪਾਲ ਕੌਰ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button