District NewsMalout News

ਦਰਜਾ ਚਾਰ ਮੁਲਾਜ਼ਮਾਂ ਨੂੰ ਤਿਉਹਾਰੀ ਕਰਜ਼ੇ ਦੀ ਤੁਰੰਤ ਅਦਾਇਗੀ ਕੀਤੀ ਜਾਵੇ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ

ਮਲੋਟ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਮਨਿਸਟਰੀਅਲ ਸਟਾਫ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਦੀਵਾਲੀ ਤੋਂ ਪਹਿਲਾਂ ਮਿਲਣ ਵਾਲਾ ਤਿਉਹਾਰੀ ਕਰਜ਼ਾ ਨਹੀਂ ਮਿਲ ਸਕਿਆ। ਇਸ ਦੌਰਾਨ ਮੀਤ ਸਕੱਤਰ ਸੁਖਜੀਤ ਸਿੰਘ ਆਲਮਵਾਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਦਰਜਾ ਚਾਰ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤਿਉਹਾਰੀ ਕਰਜ਼ਾ ਦਿੱਤਾ ਜਾਂਦਾ ਰਿਹਾ ਹੈ। ਇਸ ਵਾਰ ਵੀ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ 11 ਅਕਤੂਬਰ 2022 ਨੂੰ ਪੱਤਰ ਜਾਰੀ ਕਰਕੇ 10000/- ਰੁਪਏ ਤਿਉਹਾਰੀ ਕਰਜ਼ਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਪੱਤਰ ਵਿੱਚ ਦਰਜ ਹਦਾਇਤਾਂ ਅਨੁਸਾਰ ਇਹ ਰਕਮ 21 ਅਕਤੂਬਰ 2022 ਤੱਕ ਖ਼ਜ਼ਾਨਾ ਦਫ਼ਤਰਾਂ ਵਿੱਚੋਂ ਕਢਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਪਰ ਪੰਜਾਬ ਦੇ ਸਮੂਹ ਦਫਤਰੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋਡ਼ ਹਡ਼ਤਾਲ ਕਾਰਨ ਦਰਜਾ ਚਾਰ ਕਰਮਚਾਰੀਆਂ ਨੂੰ ਵੀ ਇਸ ਕਲਮ ਛੋਡ਼ ਹਡ਼ਤਾਲ ਦਾ ਖਮਿਆਜ਼ਾ ਭੁਗਤਣਾ ਪਿਆ। ਦੀਵਾਲੀ ਤੋਂ ਪਹਿਲਾਂ ਮਿਲਣ ਵਾਲਾ ਤਿਉਹਾਰੀ ਕਰਜ਼ਾ ਨਹੀਂ ਮਿਲ ਸਕਿਆ ਤੇ ਇਨ੍ਹਾਂ ਮੁਲਾਜ਼ਮਾਂ ਨੂੰ ਉਧਾਰ ਫੜ ਕੇ ਆਪਣੀ ਦੀਵਾਲੀ ਮਨਾਉਣੀ ਪਈ। ਇਸ ਸੰਬੰਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਕਾਰਜਕਾਰੀ ਚੇਅਰਮੈਨ ਅਤੇ ‘ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਪ.ਸ.ਸ.ਫ. ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਤੇ ਪ੍ਰਭਜੀਤ ਸਿੰਘ ਉੱਪਲ, ਸੂਬਾ ਆਗੂ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੰ.ਸੁ.ਸ.ਫ. ਦੇ ਪ੍ਰਧਾਨ ਅੰਗਰੇਜ਼ ਸਿੰਘ ਅਤੇ ਜਨਰਲ ਸਕੱਤਰ ਹਰਭਗਵਾਨ,ਪਵਿੱਤਰ ਸਿੰਘ ਜਿਲ੍ਹਾ ਪ੍ਰਧਾਨ ਪੰਜਾਬ ਸਿਹਤ ਮੁਲਾਜਮ ਸਾਂਝਾ ਫਰੰਟ, ਗੁਰਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਮ.ਪ.ਹੈਲਥ.ਸ ਮੇਲ, ਜਗਸੀਰ ਸਿੰਘ ਜਿਲ੍ਹਾ ਪ੍ਰਧਾਨ ਮ.ਪ.ਹੈਲਥ.ਇੰਮ.ਯੂਨੀਅਨ ਮੇਲ/ਫੀਮੇਲ, ਭਗਵਾਨ ਦਾਸ ਸੂਬਾ ਮੀਤ ਪ੍ਰਧਾਨ ਸਿਹਤ ਵਿਭਾਗ, ਜਸਵਿੰਦਰ ਸਿੰਘ ਬਲਾਕ ਪ੍ਰਧਾਨ ਮ.ਪ.ਹੈਲਥ.ਇੰਮ.ਯੂਨੀਅਨ ਮੇਲ/ ਫੀਮੇਲ ਬਲਾਕ ਆਲਮਵਾਲਾ, ਸੁਖਵਿੰਦਰ ਸਿੰਘ ਲਾਲੀ ਜਿਲ੍ਹਾ ਆਗੂ, ਹਰਮਿੰਦਰ ਸਿੰਘ ਆਲਮਵਾਲਾ ਬਲਾਕ ਆਗੂ,ਲਖਵਿੰਦਰ ਸਿੰਘ ਪੱਪੀ ਜਿਲ੍ਹਾ ਸ. ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਪ.ਸ.ਸ.ਫੈਡਰੇਸ਼ਨ ਫਾਜਿਲਕਾ, ਰਵਿੰਦਰ ਸ਼ਰਮਾ ਜਨਰਲ ਸਕੱਤਰ ਪੰ.ਸ.ਸ.ਫੈਡਰੇਸ਼ਨ ਫਾਜਿਲਕਾ ਆਦਿ ਆਗੂਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਤਿਉਹਾਰੀ ਕਰਜ਼ਾ ਦੇਣ ਸੰਬੰਧੀ ਨਿਰਧਾਰਿਤ ਕੀਤੀ ਗਈ ਮਿਤੀ ਵਿੱਚ ਵਾਧਾ ਕਰਕੇ ਸਮੂਹ ਦਰਜਾ ਚਾਰ ਕਰਮਚਾਰੀਆਂ ਨੂੰ ਤਿਉਹਾਰੀ ਕਰਜ਼ੇ ਦੀ ਤੁਰੰਤ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਕੱਟੇ ਹੋਏ ਭੱਤੇ ਲਾਗੂ ਕਰਨ ਦਾ ਨੋਟੀਫਿਕੇਸ਼ਨ ਪੁਰਾਣੀ ਪੈਨਸ਼ਨ ਦਾ 1972 ਵਾਲਾ ਨੋਟੀਫਿਕੇਸ਼ਨ, ਡੀ.ਏ ਦੀਆਂ ਕਿਸ਼ਤਾਂ ਨੋਟੀਫਿਕੇਸ਼ਨ ਸੋਧ ਕੇ ਜਾਰੀ ਕੀਤਾ ਜਾਵੇ ਅਤੇ ਐੱਨ.ਆਰ.ਐੱਚ.ਐੱਮ ਤੇ ਹੋਰ ਵਿਭਾਗਾਂ ਵਿੱਚ ਕੰਮ ਰਹੇ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇ।

Author: Malout Live

Leave a Reply

Your email address will not be published. Required fields are marked *

Back to top button