Malout News
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਮਨਾਇਆ ਗਿਆ

ਮਲੋਟ:-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੰਤ ਭਾਈ ਧਰਮ ਸਿੰਘ ਜੀ,ਭਾਈ ਗੁਰਮੀਤ ਸਿੰਘ ਜੀ ਅਤੇ ਬੀਬੀ ਪਰਮਜੀਤ ਕੌਰ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਜੱਸ ਰਾਹੀਂ ਨਿਹਾਲ ਕੀਤਾ। ਸਮੂਹ ਸੰਗਤ ਨੂੰ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।