District NewsMalout News

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈੱਡੇਮਾਇਜ਼ੇਸਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਹੋਈ। ਇਸ ਮੌਕੇ ਸ਼੍ਰੀਮਤੀ ਬਲਜੀਤ ਕੌਰ ਸਹਾਇਕ ਰਿਟਰਨਿੰਗ ਅਫਸਰ-ਕਮ-ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾਂ, ਸੌਰਵ ਜੈਨ ਇਲੈਕਸ਼ਨ ਕਾਨੂੰਗੋ, ਈ.ਵੀ.ਐਮ ਨੋਡਲ ਅਫ਼ਸਰ ਸ਼੍ਰੀ ਆਦੇਸ਼ ਗੁਪਤਾ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 753 ਪੋਲਿੰਗ ਬੂਥ ਹਨ ਅਤੇ ਇਸ ਲਈ ਚਾਰੋ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈੱਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਇਸ ਮੌਕੇ ਉਹਨਾਂ ਦੱਸਿਆਂ ਕਿ ਜ਼ਿਲ੍ਹੇ ਵਿੱਚ ਕੁੱਲ 1827 ਬੈਲਟ ਯੂਨਿਟ, 1076 ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ 1102 ਦੀ ਰੈਂਡੇਮਾਈਜੇਸ਼ਨ ਕੀਤੀ ਗਈ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 83 ਲੰਬੀ, 84 ਗਿੱਦੜਬਾਹਾ, 85 ਮਲੋਟ ਅਤੇ 86 ਸ੍ਰੀ ਮੁਕਤਸਰ ਸਾਹਿਬ ਨੂੰ ਬੈਲਟ ਯੂਨਿਟ, ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ ਜਾਰੀ ਕਰਨ ਉਪਰੰਤ 925 ਬੀ.ਯੂ, 174 ਸੀ.ਯੂ ਅਤੇ 125 ਵੀ.ਵੀ.ਪੀ.ਪੈਟ ਰਾਖਵੇਂ ਰੱਖੇ ਗਏ ਹਨ।

Author : Malout Live

Back to top button