24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਦੇ ਪਹਿਲੇ ਤਿੰਨ ਦਿਨ 'ਚ ਨਵੇਂ ਚੁਣੇ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸੈਸ਼ਨ ਤਿੰਨ ਜੁਲਾਈ ਨੂੰ ਸੰਪੰਨ ਹੋਵੇਗਾ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕਰੇਗੀ ਅਤੇ ਅਗਲੇ 5 ਸਾਲ ਲਈ ਨਵੀਂ ਸਰਕਾਰ ਦੇ ਕੰਮਕਾਜ ਦੀ ਰੂਪਰੇਖਾ ਪੇਸ਼ ਕਰੇਗੀ। ਰਿਜਿਜੂ ਨੇ ਸੋਸ਼ਲ ਮੀਡੀਆ ਮੰਚ 'ਐਕਸ 'ਤੇ ਇਕ ਪੋਸਟ 'ਚ ਕਿਹਾ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ 2024 ਤੋਂ ਤਿੰਨ ਜੁਲਾਈ 2024 ਤੱਕ ਨਵੇਂ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ, ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਭਾਸ਼ਣ ਅਤੇ ਉਸ 'ਤੇ ਚਰਚਾ ਲਈ ਬੁਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਰਾਜ ਸਭਾ ਦਾ 264ਵਾਂ ਸੈਸ਼ਨ 27 ਜੂਨ ਨੂੰ ਸ਼ੁਰੂ ਹੋਵੇਗਾ ਅਤੇ ਤਿੰਨ ਜੁਲਾਈ ਨੂੰ ਸੰਪੰਨ ਹੋਵੇਗਾ। Author : Malout Live