ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 4 ਸਤੰਬਰ ਨੂੰ ਲੱਗੇਗਾ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪਹਿਲਾ ਵਿਸ਼ੇਸ਼ ਕੈਂਪ

ਮਲੋਟ: ਜ਼ਿਲ੍ਹਾ ਚੋਣ ਅਫਸਰ ਸ਼੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ 01 ਅਗਸਤ 2022 ਤੋਂ ਲਗਾਤਾਰ ਚੱਲ ਰਿਹਾ ਹੈ, ਜਿਸਦੇ ਤਹਿਤ ਬੀ.ਐੱਲ.ਓਜ ਵੱਲੋਂ ਘਰ-ਘਰ ਜਾ ਕੇ ਵੋਟਰ ਸੂਚੀ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਉਹਨਾ ਅੱਗੇ ਦੱਸਿਆ ਇਸੇ ਮੁਹਿੰਮ ਦੇ ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਗਈਆਂ ਮਿਤੀਆਂ 4 ਸਤੰਬਰ, 16 ਅਕਤੂਬਰ, 20 ਨਵੰਬਰ, 4 ਦਸੰਬਰ, 8 ਜਨਵਰੀ 2023, 5 ਫਰਵਰੀ ਅਤੇ 5 ਮਾਰਚ 2023 ਨੂੰ ਬੀ.ਐੱਲ.ਓਜ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਦੌਰਾਨ ਬੀ.ਐਲ.ਓਜ ਵੱਲੋਂ ਪੋਲਿੰਗ ਬੂਥਾਂ ਤੇ ਮੌਜੂਦ ਰਹਿ ਕੇ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਵੇਗਾ। ਇਸ ਲਈ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਲੈਂਦੇ ਹੋਏ ਪੋਲਿੰਗ ਬੂਥਾਂ ਤੇ ਪਹੁੰਚ ਕੇ ਆਪਣੇ ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਅਤੇ ਜੇਕਰ ਕਿਸੇ ਵੋਟਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ ਤੋਂ ਇਲਾਵਾ 11 ਹੋਰ ਵਿਕਲਪਿਕ ਦਸਤਾਵੇਜ਼ ਜਿਵੇਂ ਕਿ ਪੈਨ ਕਾਰਡ, ਡਰਾਇਵਿੰਗ ਲਾਇਸੰਸ, ਪਾਸਪੋਰਟ, ਮਨਰੇਗਾ ਕਾਰਡ ਆਦਿ ਵੀ ਵੋਟਰ ਡਾਟੇ ਨਾਲ ਲਿੰਕ ਕਰਵਾ ਸਕਦੇ ਹਨ। Author: Malout Live