ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਦੇ ਲਈ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੇ ਮਲੋਟ ਵਾਸੀਆਂ ਨਾਲ ਕੀਤੀ ਮੀਟਿੰਗ

ਮਲੋਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਰੋਸ ਮਾਰਚ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮਾਰਚ ਦਾ ਸਮਰਥਨ ਕੀਤਾ ਗਿਆ ਹੈ। ਇਹ ਮਾਰਚ ਕੱਲ੍ਹ (7 ਅਕਤੂਬਰ) ਦਿਨ ਸ਼ੁੱਕਰਵਾਰ ਨੂੰ

ਤਖ਼ਤ ਸ਼੍ਰੀ ਦਮਦਮਾ ਸਾਹਿਬ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੱਕ ਜਾਵੇਗਾ। ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਸ. ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਵੱਲੋਂ ਹਲਕਾ ਮਲੋਟ ਦੀ ਸੰਗਤ ਨੂੰ ਇਸ ਮਾਰਚ ਵਿੱਚ ਸ਼ਮੂਲੀਅਤ ਕਰਨ ਲਈ ਲਾਮਬੰਦ ਕਰਨ ਵਾਸਤੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ। Author: Malout Live