ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਦਾ ਸ਼ਡਿਊਲ ਕੀਤਾ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਦੇ ਵੱਖ-ਵੱਖ ਪਿੰਡਾਂ ਵਿੱਚ ਸਵੇਰੇ 9:30 ਵਜੇ ਲੋਕ ਸੁਵਿਧਾ ਕੈਂਪ ਲਗਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ। ਇਹ ਜਾਣਕਾਰੀ ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।
ਉਹਨਾਂ ਦੱਸਿਆ ਕਿ 17 ਜੁਲਾਈ ਨੂੰ ਪਿੰਡ ਭਾਗਸਰ ਦੇ ਅਕਾਲਸਰ ਸਾਹਿਬ ਗੁਰਦੁਆਰਾ ਵਿਖੇ ਕੈਂਪ ਲੱਗੇਗਾ, 19 ਜੁਲਾਈ ਨੂੰ ਪਿੰਡ ਥਾਂਦੇਵਾਲਾ ਦੇ ਕਮੇਟੀ ਹਾਲ ਧਰਮਸ਼ਾਲਾ ਵਿਖੇ, 24 ਜੁਲਾਈ ਨੂੰ ਪਿੰਡ ਮਡਾਹਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ, 26 ਜੁਲਾਈ ਨੂੰ ਗੁਰਦੁਆਰਾ ਸਾਹਿਬ ਬਧਾਈ ਵਿਖੇ ਜਦ ਕਿ 31 ਜੁਲਾਈ ਨੂੰ ਕਮਿਊਨਟੀ ਹਾਲ ਪਿੰਡ ਸਰਾਏਨਾਗਾ ਵਿਖੇ ਇਹ ਕੈਂਪ ਲਗਾਏ ਜਾਣਗੇ। ਉਹਨਾਂ ਸੰਬੰਧਿਤ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰਕਾਰੀ ਸਕੀਮਾਂ ਦਾ ਜਰੂਰ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ। Author : Malout Live