ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਤੋਂ ਬਦਲਣ ’ਤੇ ਸਰਕਾਰ ਕਰ ਰਹੀ ਹੈ ਵਿਚਾਰ
ਮਲੋਟ (ਪੰਜਾਬ): ਪੰਜਾਬ ਸਰਕਾਰ ਇਕ ਵਾਰ ਫਿਰ ਦਫ਼ਤਰਾਂ ਦਾ ਸਮਾਂ ਬਦਲਣ ਦੀ ਤਿਆਰੀ ’ਚ ਹੈ। ਫਿਲਹਾਲ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਹੁਣ ਨਵੇਂ ਪ੍ਰਸਤਾਵ ਅਨੁਸਾਰ ਦਫ਼ਤਰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਕਰਨ ਅਤੇ ਸ਼ਨੀਵਾਰ ਨੂੰ ਵੀ ਦਫ਼ਤਰ ਖੁੱਲ੍ਹੇ ਰੱਖਣ ਦੀ ਗੱਲ ਹੈ। ਇਸ ਪ੍ਰਸਤਾਵ ਨੂੰ ਵੱਖ-ਵੱਖ ਉੱਚ ਅਧਿਕਾਰੀਆਂ ਕੋਲ ਭੇਜਿਆ ਜਾ ਰਿਹਾ ਹੈ ਅਤੇ ਜਲੰਧਰ ਲੋਕ ਸਭਾ ਉਪ ਚੋਣ ਦੇ ਨਤੀਜੇ ਆਉਣ ਤੋਂ ਬਾਅਦ ਇਸ ’ਤੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਨੇ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਸੀ, ਜੋ 15 ਜੁਲਾਈ ਤੱਕ ਦਾ ਪ੍ਰਸਤਾਵਿਤ ਹੈ ਤੇ ਇਸ ’ਚ ਵਾਧਾ ਵੀ ਕੀਤਾ ਜਾ ਸਕਦਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਸੀ। ਸਰਕਾਰ ਨੇ ਦਾਅਵਾ ਕੀਤਾ ਸੀ
ਕਿ ਇਸ ਸਿਸਟਮ ਨਾਲ ਸੂਬੇ ਵਿੱਚ ਕਰੋੜਾਂ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਕੁੱਝ ਵਿਭਾਗ ਵੀ ਅਜਿਹੇ ਹਨ, ਜਦਕਿ ਕੁੱਝ ਮੁਲਾਜ਼ਮ ਅਜਿਹੇ ਵੀ ਹਨ ਜੋਂ ਆਸ-ਪਾਸ ਦੇ ਇਲਾਕਿਆਂ ਤੋਂ ਆਉਂਦੇ ਹਨ ਪਰ ਉਨ੍ਹਾਂ ਕੋਲ ਇੰਨੀ ਤੜਕੇ ਟਰਾਂਸਪੋਰਟ ਦੀ ਸਹੂਲਤ ਨਹੀਂ ਹੈ, ਜਦਕਿ ਉਨ੍ਹਾਂ ਪਰਿਵਾਰਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਜੋੜੇ ਨੌਕਰੀ ਕਰਦੇ ਹਨ, ਜਿਨ੍ਹਾਂ ਦੇ ਛੋਟੇ ਪਰਿਵਾਰ ਵਿੱਚ ਬੱਚੇ ਛੋਟੇ ਹਨ ਅਤੇ ਉਨ੍ਹਾਂ ਨੂੰ ਸਕੂਲ ਆਦਿ ਵਿਚ ਭੇਜਣਾ ਹੁੰਦਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਸਮਾਂ ਬਦਲਣ ਬਾਰੇ ਮੁੜ ਵਿਚਾਰ ਕੀਤਾ ਹੈ ਅਤੇ ਇਸ ਸੰਬੰਧੀ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਭੇਜਿਆ ਗਿਆ ਹੈ। ਸੰਭਾਵਿਤ ਤੌਰ ’ਤੇ ਇਸ ਬਾਰੇ ਕੋਈ ਫ਼ੈਸਲਾ 13 ਮਈ ਨੂੰ ਜਲੰਧਰ ਲੋਕ ਸਭਾ ਉਪ ਚੋਣ ਦੇ ਨਤੀਜਿਆਂ ਤੋਂ ਬਾਅਦ ਲਿਆ ਜਾ ਸਕਦਾ ਹੈ। Author: Malout Live