ਜੀ.ਐੱਸ.ਟੀ ਵਿਭਾਗ ਵੱਲੋਂ ਮੈਰਿਜ ਪੈਲੇਸਾਂ ਦੇ ਮਾਲਿਕਾਂ ਅਤੇ ਹਿੱਸੇਦਾਰਾਂ ਨਾਲ ਮੀਟਿੰਗ ਦਾ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਵਿੱਚ ਪੈਂਦੇ ਮੈਰਿਜ ਪੈਲੇਸਾਂ ਦੇ ਮਾਲਿਕਾਂ ਅਤੇ ਹਿੱਸੇਦਾਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼੍ਰੀ ਨਰੇਸ਼ ਕੁਮਾਰ ਖੋਖਰ ਸਹਾਇਕ ਕਮਿਸ਼ਨਰ ਰਾਜ ਕਰ ਅਤੇ ਸ਼੍ਰੀ ਮਨਜਿੰਦਰ ਸਿੰਘ ਰਾਜ ਕਰ ਅਫ਼ਸਰ ਤੋਂ ਇਲਾਵਾ ਸਮੂਹ ਸਟਾਫ਼ ਮੌਜੂਦ ਸੀ। ਮੀਟਿੰਗ ਵਿੱਚ ਪਹੁੰਚੇ ਸਮੂਹ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਟੈਕਸ ਵਿੱਚ ਵਾਧਾ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੇ ਨਾਲ ਹੀ ਅਣ ਰਜਿਸਟਰਡ ਮੈਰਿਜ ਪੈਲੇਸਾਂ ਦੇ ਮਾਲਿਕਾਂ ਨੂੰ ਹਦਾਇਤ ਕੀਤੀ ਗਈ ਕਿ ਜੀ.ਐੱਸ.ਟੀ ਐਕਟ ਅਧੀਨ ਜਲਦ ਰਜਿਸ਼ਟਰਡ ਕਰਵਾਉਣ। ਇਸ ਮੌਕੇ ਸੁਨੀਲ ਵਾਟਸ, ਨਰਿੰਦਰ ਕੁਮਾਰ, ਬਲਤੇਜ ਸਿੰਘ, ਗੌਰਵ ਨਾਗਪਾਲ, ਜਗਮੀਤ ਸਿੰਘ, ਰਮਨਦੀਪ ਸਿੰਘ, ਹਰਚਰਨ ਸਿੰਘ, ਵਿਸ਼ਾਲ ਗੋਇਲ, ਬਲਰਾਜ ਭੁੱਲਰ, ਦਿਨੇਸ਼ ਕੁਮਾਰ, ਪਦਮ ਸੇਨ ਬਾਂਸਲ, ਰਮਿੰਦਰ ਸਿੰਘ, ਰਮੇਸ਼ ਕੁਮਾਰ ਅਤੇ ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੈਰਿਜ ਪੈਲੇਸਾਂ ਦੇ ਮਾਲਿਕ ਅਤੇ ਹਿੱਸੇਦਾਰ ਮੌਜੂਦ ਸਨ। ਮੀਟਿੰਗ ਵਿੱਚ ਪਹੁੰਚੇ ਮੈਰਿਜ ਪੈਲੇਸਾਂ ਦੇ ਮਾਲਿਕਾਂ ਅਤੇ ਹਿੱਸੇਦਾਰਾਂ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਜੀ.ਐੱਸ.ਟੀ ਮਾਲੀਆ ਵਧਾਉਣ ਸੰਬੰਧੀ ਯਕੀਨ ਦਵਾਇਆ ਗਿਆ। Author: Malout Live