ਸਿਹਤ ਵਿਭਾਗ ਦੀ ਲੋਕਾਂ ਨੂੰ ਅਪੀਲ ਕਿ ਉਹ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਆਪਣੀ ਜਿੰਮੇਵਾਰੀ ਨਿਭਾਉਣ
ਮਲੋਟ (ਲੰਬੀ): ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਲੰਬੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਮਾਨ ਅਤੇ ਬਲਾਕ ਲੰਬੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਵੱਜੋਂ ਮਨਾਇਆ ਗਿਆ, ਸਿਹਤ ਇੰਸਪੈਕਟਰ ਪ੍ਰਿਤਪਾਲ ਸਿੰਘ ਤੂਰ ਨੇ ਲੋਕਾਂ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ ਫਰਿੱਜ ਦੇ ਪਿੱਛੇ ਵਾਲੀਆਂ ਟਰੇਆਂ, ਪਸ਼ੂਆਂ ਦੇ ਪਾਣੀ ਪੀਣ ਵਾਲੀਆਂ ਖੇਲਾਂ ਆਦਿ ਖ਼ਾਲੀ ਕਰਾਕੇ ਉਨ੍ਹਾਂ ਨੂੰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਰਣਜੀਤ ਸਿੰਘ ਅਤੇ ਜਗਦੀਪ ਸਿੰਘ ਐੱਸ.ਆਈ ਨੇ ਕਿਹਾ ਕਿ
ਬਰਸਾਤੀ ਮੌਸਮ ਵਿੱਚ ਫਾਲਤੂ ਪਾਣੀ ਖੜ੍ਹਾ ਹੋਣ ਤੇ ਮੱਛਰਾਂ ਦੀ ਪੈਦਾਇਸ਼ ਹੁੰਦੀ ਹੈ, ਜਿਸ ਦੇ ਕੱਟਣ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਫਾਲਤੂ ਖੜ੍ਹੇ ਪਾਣੀ ਨੂੰ ਨਸ਼ਟ ਕਰਨਾ ਚਾਹੀਦਾ ਹੈ ਅਤੇ ਵਰਤੋਂ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ ਜੋ ਕਿ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਜਸਪਾਲ ਸਿੰਘ ਮ.ਪ.ਹ.ਵ ਮੇਲ ਹਾਜਿਰ ਸੀ। Author: Malout Live