ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਂਫਲੇਟ ਵੰਡੇ ਜਾ ਰਹੇ ਹਨ।
ਇਸ ਸੰਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ, ਫੈਕਟਰੀ ਰੋਡ ਅਤੇ ਨਾਲ ਲਗਦੇ ਸਲੱਮ ਏਰੀਏ ਵਿੱਚ ਜਾ ਕੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੈਂਫਲੇਟ ਵੀ ਵੰਡੇ ਗਏ। Author : Malout Live