ਪਿੰਡ ਚੰਨੂ ਦੇ ਨਸ਼ਾ ਤਕਸਰ ਦੇ ਘਰ ਨੂੰ ਕੀਤਾ ਸੀਲ, ਲਗਾਇਆ ਨੋਟਿਸ
ਮਲੋਟ: ਮਾਨਯੋਗ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਅਤੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡ ਨਾਲ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਇਸੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜੋ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਸ. ਜਸਪਾਲ ਸਿੰਘ ਡੀ.ਐੱਸ.ਪੀ (ਸਬ ਡਵੀਜ਼ਨ ਲੰਬੀ) ਅਤੇ
ਐੱਸ.ਆਈ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਲੰਬੀ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਜਰਮ ਦਾ ਘਰ ਸੀਲ ਕੀਤਾ ਗਿਆ ਹੈ। ਇਸ ਮੌਕੇ ਸ. ਜਸਪਾਲ ਸਿੰਘ ਡੀ.ਐੱਸ.ਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਜਗਦੀਪ ਸਿੰਘ ਵਾਸੀ ਪਿੰਡ ਚੰਨੂ ਜਿਸ ਦੇ ਖਿਲਾਫ ਮੁਕੱਦਮਾ ਨੰਬਰ 56 ਮਿਤੀ 26.03.22 ਅ/ਧ 22ਸੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਲੰਬੀ ਦਰਜ ਹੈ ਜਿਸ ਵਿੱਚ ਇਸ ਪਾਸੋਂ 25,000 ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਇਸ ਤੋਂ ਇਲਾਵਾ ਇਸਦੇ ਖਿਲਾਫ ਦੂਸਰਾ ਮੁਕੱਦਮਾ ਨੰਬਰ 14 ਮਿਤੀ 25.01.21 ਅ/ਧ 22ਸੀ/61/85 ਐੱਨ.ਡੀ.ਪੀ.ਐਸ ਐਕਟ ਦਰਜ ਹੈ ਜਿਸ ਵਿੱਚ ਇਸ ਪਾਸੋਂ 1950 ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਜਿਸਦੇ ਘਰ ਦੀ ਪ੍ਰਾਪਰਟੀ ਅਟੈਚਮੈਂਟ ਲਈ 68 ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵੱਟਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। Author: Malout Live