District NewsMalout News

ਤਰਨਤਾਰਨ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ– ਡਾ. ਸੁਖਦੇਵ ਸਿੰਘ ਗਿੱਲ

ਮਲੋਟ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਕਰਪੁਰਾ ਵਿਖੇ ਇੱਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਗਾਉਣ ਦੀ ਘਟਨਾ ਕਾਰਨ ਜਿੱਥੇ ਇਸਾਈ ਭਾਈਚਾਰੇ ‘ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਹਰ ਵਿਅਕਤੀ ਇਸ ਘਟਨਾ ਦੀ ਨਿਖੇਧੀ ਕਰ ਰਿਹਾ। ਮਲੋਟ ਦੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਬਾਬਾ ਇਕਬਾਲ ਸਿੰਘ ਭੀਟੀਵਾਲਾ

                   

ਨੇ ਵੀ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਘਟਨਾ ਦੱਸਿਆ। ਇਸ ਦੌਰਾਨ ਉਹਨਾਂ ਕਿਹਾ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਕੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਡਾ. ਗਿੱਲ ਨੇ ਕਿਹਾ ਸਾਨੂੰ ਸਭ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਸ ਨਾਲ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਸੂਬੇ ‘ਚ ਅਮਨ-ਸ਼ਾਂਤੀ ਬਣੀ ਰਹੇ।

Author: Malout Live

Leave a Reply

Your email address will not be published. Required fields are marked *

Back to top button