ਸਿਹਤ ਵਿਭਾਗ ਵੱਲੋਂ 5 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ ਨੈਸ਼ਨਲ ਡੀ ਵਾਰਮਿੰਗ ਡੇ- ਡਾ. ਪ੍ਰਵਜੀਤ ਸਿੰਘ ਗੁਲਾਟੀ
ਮਲੋਟ: ਸਿਹਤ ਵਿਭਾਗ ਵੱਲੋਂ 5 ਫਰਵਰੀ ਨੂੰ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ਵਿੱਚ ਐੱਸ.ਐੱਮ.ਓ ਅਤੇ ਡਾ. ਕਾਮਨਾ ਜਿੰਦਲ ਗਾਇਨੀਕਾਲੋਜਿਸਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ। ਡਾ. ਸ਼ਕਤੀਪਾਲ ਨੇ ਦੱਸਿਆ ਕਿ ਬਲਾਕ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ
ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ ਚਬਾ ਕੇ ਖਾਣ ਵਾਲੀ ਗੋਲੀ ਖਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਨ ਹੋਣ ਵਾਲੇ ਨੁਕਸਾਨਾਂ ਤੋਂ ਬਚਾਇਆ ਜਾ ਸਕੇ। ਪ੍ਰਿਤਪਾਲ ਸਿੰਘ ਤੂਰ ਐੱਸ.ਆਈ ਨੇ ਦੱਸਿਆ ਕਿ ਇੱਕ ਸਾਲ ਤੋਂ ਲੈ ਕੇ 2 ਸਾਲ ਦੇ ਬੱਚਿਆਂ ਨੂੰ ਐਲਬਿੰਡਾਜੋਲ ਸਿਰਪ ਦੀ ਡੋਜ਼ ਅਤੇ 2 ਸਾਲ ਤੋਂ 19 ਸਾਲ ਦੇ ਬੱਚਿਆਂ ਨੂੰ 400 ਮਿਲੀਗ੍ਰਾਮ ਐਲਬਿੰਡਾਜੋਲ ਦੀ ਇੱਕ ਗੋਲੀ ਖੁਆਈ ਜਾਵੇਗੀ। ਇਸ ਮੌਕੇ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ਹਾਜ਼ਿਰ ਸਨ। Author: Malout Live