Malout News

ਦਿਓਰ-ਭਰਜਾਈ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਲੰਬੀ/ਮਲੋਟ:- ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਪੀ. ਮਨਵਿੰਦਰਬੀਰ ਸਿੰਘ ਅਤੇ ਡੀ. ਐੱਸ. ਪੀ. ਬਲਦੇਵ ਸਿੰਘ ਦੀਆਂ ਹਦਾਇਤਾਂ ’ਤੇ ਐਂਟੀ ਨਾਰਕੋਟਿਕਸ ਸੈੱਲ ਨੇ ਇਕ ਕਾਰਵਾਈ ਤਹਿਤ ਦਿਓਰ-ਭਰਜਾਈ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜ਼ਿਲਾ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਐੱਸ. ਆਈ. ਮਲਕੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਪੱਕੀ ਟਿੱਬੀ ਦੀ ਹੱਦ ’ਤੇ ਇਕ ਔਰਤ ਅਤੇ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ। ਇਨ੍ਹਾਂ ਦੀ ਸ਼ਨਾਖਤ ਇੰਦਰਜੀਤ ਸਿੰਘ ਪੁੱਤਰ ਛੋਟਾ ਸਿੰਘ ਅਤੇ ਉਸਦੀ ਭਾਬੀ ਰਾਣੀ ਕੌਰ ਪਤਨੀ ਕਾਕਾ ਸਿੰਘ ਵਾਸੀਆਨ ਬੁਰਜ ਹਨੂੰਮਾਨਗੜ੍ਹ ਥਾਣਾ ਅਰਨੀਵਾਲਾ ਜ਼ਿਲਾ ਫਾਜ਼ਿਲਕਾ ਵਜੋਂ ਹੋਈ। ਪੁਲਸ ਨੇ ਇਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਇਨ੍ਹਾਂ ਪਾਸੋਂ 1500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਇਹ ਰਿਕਵਰੀ ਕਮਰਸ਼ੀਅਲ ਹੋਣ ਕਰ ਕੇ ਪੁਲਸ ਨੇ ਦੋਵਾਂ ਵਿਰੁੱਧ ਕਬਰਵਾਲਾ ਥਾਣੇ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। ਉਧਰ ਥਾਣਾ ਕਬਰਵਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਦਰਬਾਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਬਾਹੱਦ ਰਕਬਾ ਅਸਪਾਲ ਵਿਖੇ ਬਲਕਾਰ ਸਿੰਘ ਉਰਫ ਰੰਬਾ ਪੁੱਤਰ ਸ਼ਫੀ ਰਾਮ ਵਾਸੀ ਕਾਲੋਨੀ ਅਸਪਾਲ ਨੂੰ 150 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਉਸ ਵਿਰੁੱਧ ਕਾਰਵਾਈ ਕਰ ਦਿੱਤੀ ਹੈ।

Leave a Reply

Your email address will not be published. Required fields are marked *

Back to top button