ਬੱਚਿਆ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ ਡਾ. ਤੇਜਵੰਤ ਸਿੰਘ ਢਿੱਲੌਂ

ਮਲੋਟ (ਪੰਜਾਬ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਵੱਖ-ਵੱਖ ਟ੍ਰੇਨਿੰਗ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਦੇ ਬੱਚਿਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਅਤੇ ਮੈਡੀਕਲ ਅਫ਼ਸਰਾਂ ਨੂੰ ਸੀ.ਡੀ.ਆਰ ਦੀ ਟ੍ਰੇਨਿੰਗ ਕਰਵਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਟ੍ਰੇਨਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਕੰਟਰੋਲ ਕਰਨ ਸੰਬੰਧੀ ਦੱਸਿਆ ਗਿਆ। ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋਂ ਘਰ-ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਵਿਸ਼ੇਸ ਦੇਖਭਾਲ ਕੀਤੀ ਜਾਦੀ ਹੈ। ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ। ਇੱਕ ਸਾਲ ਤੱਕ ਦੇ ਬੱਚਿਆਂ ਦਾ ਹਰ ਤਰ੍ਹਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। Author: Malout Live