ਮੀਂਹ ਦੇ ਪਾਣੀ 'ਚ ਡੁੱਬਾ ਤਖਤ ਸਾਹਿਬ ਦਾ ਮੁੱਖ ਮਾਰਗ

ਤਲਵੰਡੀ ਸਾਬੋ :- ਚੱਲ ਰਹੀਆਂ ਬਾਰਿਸ਼ਾਂ ਦੇ ਕਾਰਨ ਗਰਮੀ ਤੋਂ ਰਾਹਤ ਜਰੂਰ ਮਿਲੀ ਹੈ ਪਰ ਦੂਜੇ ਪਾਸੇ ਤੇਜ਼ ਬਾਰਿਸ਼ਾਂ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਵੀ ਪੈ ਰਿਹਾ ਹੈ। ਜਾਣਕਾਰੀ ਮੁਤਾਬਿਕ ਤੇਜ਼ ਬਾਰਿਸ਼ ਦੇ ਕਾਰਨ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਸੰਗਤਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਪੱਤਰ ਭੇਜ ਕੇ ਬਾਰਿਸ਼ ਦੇ ਪਾਣੀ ਅਤੇ ਸੀਵਰੇਜ ਦੇ ਗੰਦੇ ਪਾਣੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਸੀ। ਭਾਰੀ ਬਾਰਿਸ਼ ਹੋਣ ਕਾਰਨ ਸੜਕਾਂ 'ਚ ਬੇਹੱਦ ਪਾਣੀ ਭਰ ਗਿਆ ਹੈ।