District NewsMalout News

ਸ਼੍ਰੀ ਸੱਤਿਆ ਸਾਈਂ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ

ਮਲੋਟ(ਸ਼੍ਰੀ ਮੁਕਤਸਰ ਸਾਹਿਬ): ਬੀ. ਐੱਡ ਕਾਲਜ ਕਰਾਈਵਾਲਾ ਵਿਖੇ ਮਿਤੀ 22-03-2024 ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਲਈ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਕੁਇਜ਼ ਮੁਕਾਬਲੇ ਅਤੇ ਗ੍ਰੀਟਿੰਗ ਕਾਰਡ ਪ੍ਰਤੀਯੋਗਿਤਾ ਕਰਵਾਈ ਗਈ। ਇਸ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਕੌਮ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਇਨ੍ਹਾਂ ਦੇ ਆਦਰਸ਼ਾਂ ਤੇ ਚੱਲਣਾ ਚਾਹੀਦਾ ਹੈ ਤਾਂ ਜੋ ਇੱਕ ਸੱਭਿਆਚਾਰਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਅਤੇ ਇਸ ਦੌਰਾਨ ਕਾਲਜ ਦੇ ਚੇਅਰਮੈਨ ਅਰਵਿੰਦ ਕੁਮਾਰ ਜੈਨ ਨੇ ਸੱਭਿਆਚਾਰਕ ਸਮਾਜ ਦੀ ਸਿਰਜਨਾ ਲਈ ਭਾਗੀਦਾਰ ਬਣ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਨਮਨ ਕੀਤਾ।

Author: Malout Live

Back to top button