ਪੰਜਾਬ ਰੋਡਵੇਜ਼/ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੋਈ ਮੀਟਿੰਗ

ਮਲੋਟ (ਪੰਜਾਬ): ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 2 ਸਤੰਬਰ ਨੂੰ ਪਨਬੱਸ/ਪੀ.ਆਰ.ਟੀ.ਸੀ ਦੇ 27 ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਵਰਨਣਯੋਗ ਹੈ ਕਿ ਯੂਨੀਅਨ ਵੱਲੋਂ 14 ਅਗਸਤ ਦੀ ਹੜਤਾਲ ਰੱਖੀ ਗਈ ਸੀ ਜਿਸ 'ਤੇ ਸਰਕਾਰ ਨੇ 18 ਅਗਸਤ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤਹਿ ਕਰਵਾਈ ਗਈ ਸੀ ਜੋ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ।

ਮੰਗਾਂ ਦਾ ਹੱਲ ਨਾ ਹੋਣ ਤੇ 6 ਸਤੰਬਰ ਨੂੰ ਪੀ.ਆਰ.ਟੀ.ਸੀ ਹੈੱਡ ਆਫਿਸ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ, 13 ਸਤੰਬਰ ਨੂੰ ਪਨਬੱਸ ਹੈੱਡ ਆਫਿਸ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ, 20 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਜਾਂ ਟਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, 23 ਸਤੰਬਰ ਨੂੰ ਗੇਟ ਰੈਲੀਆਂ, (27, 28) ਅਤੇ 29 ਸਤੰਬਰ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ। ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਸਮਾਂ ਰਹਿੰਦੇ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਤੁਰੰਤ ਨੈਸ਼ਨਲ ਹਾਈਵੇ ਜਾਮ ਸਮੇਤ ਤਿੱਖੇ ਸੰਘਰਸ਼ ਕੀਤੇ ਜਾਣਗੇ। Author: Malout Live