ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਪੰਜਾਬ (ਰਜਿ.23) ਦੇ ਆਗੂਆਂ ਦੀ ਮੀਟਿੰਗ ਕੈਬਨਿਟ ਮੰਤਰੀ ਨਾਲ ਰਹੀ ਬੇਸਿੱਟਾ
ਮਲੋਟ: ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਐਂਡ ਲੇਬਰ ਵਰਕਰਜ ਯੂਨੀਅਨ ਪੰਜਾਬ (ਰਜਿ.ਨੰ.23) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦੇ ਆਊਟਸੋਰਸਿੰਗ ਮੁਲਾਜਮਾਂ ਦੇ ਕੱਚੇ ਰੁਜ਼ਗਾਰ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਮੂਹ ਵਿਧਾਇਕ ਅਤੇ ਕੈਬਨਿਟ ਮੰਤਰੀ ਨੂੰ ਯਾਦ ਮੰਗ ਪੱਤਰ ਦਿੱਤਾ ਗਿਆ ਅਤੇ ਮੀਟਿੰਗ ਕੀਤੀ ਗਈ। ਜਿਸ ਸੰਬੰਧੀ ਜੱਥੇਬੰਦੀ ਦੇ ਸ਼੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਨਵਨੀਤ ਸ਼ਰਮਾ, ਸੀਨੀ.ਮੀਤ ਪ੍ਰਧਾਨ ਕਰਮਜੀਤ ਸਿੰਘ ਮਲੋਟ, ਸੀ.ਐਚ.ਬੀ ਮਲੋਟ ਤੋਂ ਬ੍ਰਾਂਚ ਪ੍ਰਧਾਨ ਰਣਜੀਤ ਸਿੰਘ ਅਤੇ ਮੀਤ ਪ੍ਰਧਾਨ ਸੰਦੀਪ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿੱਚ 24 ਕਲਰਕ ਜੋ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਆਊਟਸੋਰਸ ਅਧੀਨ ਭਰਤੀ ਕੀਤੇ ਸੀ,
ਜਿੰਨ੍ਹਾਂ ਨੂੰ ਇੱਥੇ ਕੰਮ ਕਰਦਿਆ ਨੂੰ 13 ਸਾਲ ਬੀਤ ਚੁੱਕੇ ਹਨ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਇਹਨਾਂ ਆਊਟਸੋਰਸ ਕਲਰਕਾਂ ਦੀ ਥਾਂ ਨਵੀਂ ਪੱਕੀ ਭਰਤੀ ਕਰਕੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਜਿਸ ਵਿੱਚ ਜਿਆਦਾਤਾਰ ਲੇਡੀਜ ਸਟਾਫ਼ ਹੈ, ਇੱਥੋ ਤੱਕ ਕਿ ਕੁਝ ਔਰਤਾਂ ਹੈਂਡੀਕੈਪਡ ਵੀ ਹਨ। ਇਸ ਮਸਲੇ ਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ ਅਤੇ ਉਹ ਠੇਕਾ ਮੁਲਾਜਮ ਸ਼ੰਘਰਸ਼ ਮੋਰਚਾ ਪੰਜਾਬ ਨਾਲ 8 ਵਾਰ ਲਿਖਤੀ ਮੀਟਿੰਗ ਕਰਨ ਤੋਂ ਭੱਜ ਚੁੱਕੇ ਹਨ। ਬੀਤੇ ਦਿਨ ਆਗੂ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਮਿਲੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਕਰਨ ਦੀ ਬਜਾਏ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਠੇਕਾ ਮੁਲਾਜਮਾਂ ਵੱਲੋਂ ਆਪਣੇ ਕੱਚੇ ਰੁਜ਼ਗਾਰ ਨੂੰ ਬਚਾਉਣ ਦੇ ਨਾਲ-ਨਾਲ ਪੱਕਾ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਮਜਬੂਰੀ ਵੱਸ ਹੋਰ ਤਿੱਖਾ ਕੀਤਾ ਜਾਵੇਗਾ। ਪਰ ਮੰਤਰੀ ਵੱਲੋਂ ਕੋਈ ਢੁੱਕਵਾਂ ਜਵਾਬ ਨਹੀਂ ਦਿੱਤਾ ਅਤੇ ਮੀਟਿੰਗ ਬੇਸਿੱਟਾ ਨਿਕਲੀ। ਇਸ ਮੌਕੇ ਕੁਲਦੀਪ ਕੁਮਾਰ, ਰਾਜੀਵ ਕੁਮਾਰ, ਰਮੇਸ਼ ਕੁਮਾਰ ਸਾਥੀ ਹਾਜ਼ਿਰ ਸਨ। Author: Malout Live