ਮੌਸਮ ਵਿਭਾਗ ਨੇ ਅੱਜ ਅਤੇ ਐਂਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ

ਮਲੋਟ: ਪੰਜਾਬ 'ਚ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਵਿਭਾਗ ਵੱਲੋਂ ਪੰਜਾਬ ਦੇ ਕੁੱਝ ਇਲਾਕਿਆਂ 'ਚ ਹਲਕੇ ਤੋਂ ਮੱਧਮ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਿਕ ਦਿਨ ਦੇ ਪਾਰੇ 'ਚ ਕੁੱਝ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ, ਹਾਲਾਂਕਿ ਰਾਤ ਦੇ ਪਾਰੇ 'ਚ ਕੋਈ ਜ਼ਿਆਦਾ ਫ਼ਰਕ ਨਹੀਂ ਪਵੇਗਾ। ਵਿਭਾਗ ਦੇ ਮੁਤਾਬਿਕ ਐਂਤਵਾਰ ਤੋਂ ਬਾਅਦ ਪੰਜਾਬ ਦਾ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਅਕਤੂਬਰ ਮਹੀਨੇ ਦੇ ਬਾਕੀ ਦਿਨਾਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਦੇ ਬਦਲਣ ਕਾਰਨ ਆਉਣ ਵਾਲੇ ਦਿਨਾਂ 'ਚ ਠੰਡ ਜ਼ੋਰ ਫੜ੍ਹ ਸਕਦੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। Author: Malout Live