15 ਤੋਂ 17 ਸਤੰਬਰ ਤੱਕ ਚੱਲੇਗੀ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਦੀ ਅਗਵਾਈ ਵਿਚ ‘ਮਾਈਗਰੇਟਰੀ ਪਲਸ ਪੋਲੀਓ ਮੁਹਿੰਮ’ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਵੀ ਹੋਈ, ਜਿਸ ਵਿਚ ਦੱਸਿਆ ਗਿਆ ਕਿ ਇਸ ਮੁਹਿੰਮ ਅਧੀਨ 15 ਤੋਂ 17 ਸਤੰਬਰ 2019 ਤੱਕ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣੀਆਂ ਹਨ। ਇਸ ਮੁਹਿੰਮ ਅਧੀਨ ਮਾਈਗ੍ਰੇਟਰੀ ਖੇਤਰਾਂ (ਪਰਵਾਸ ਕਰ ਕੇ ਆਏ ਲੋਕਾਂ ਦੀ ਰਿਹਾਇਸ਼ ਵਾਲੇ ਇਲਾਕਿਆਂ) ਜਿਵੇਂ ਕਿ ਝੁੱਗੀਆਂ, ਝੌਂਪੜੀਆਂ ਵਾਲੇ ਰਹਿੰਦੇ ਲੋੋਕਾਂ, ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਨੇੜੇ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾ ਪਿਲਾਈਆਂ ਜਾਣੀਆਂ ਹਨ। ਜ਼ਿਲੇ ਵਿਚ ਅਜਿਹੇ ਪਰਿਵਾਰਾਂ ਦੇ 0 ਤੋਂ 5 ਸਾਲ ਦੇ ਬੱਚਿਆਂ ਦੀ ਗਿਣਤੀ 4295 ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਸਿਹਤ ਵਿਭਾਗ ਦੀ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਅਜਿਹਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।