ਸਿਹਤ ਵਿਭਾਗ ਵੱਲੋਂ 5 ਫਰਵਰੀ 2024 ਨੂੰ ਮਨਾਇਆ ਜਾ ਰਿਹਾ ਹੈ ਨੈਸ਼ਨਲ ਡੀ ਵਰਮਿੰਗ ਡੇਅ- ਡਾ. ਨਵਜੋਤ ਕੌਰ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਵੱਲੋਂ 5 ਫਰਵਰੀ 2024 ਨੂੰ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਬੀਤੇ ਦਿਨ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਪ੍ਰਚਾਰ ਸਮੱਗਰੀ ਬੈਨਰ ਅਤੇ ਪੋਸਟਰ ਜਾਰੀ ਕੀਤੇ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਹ ਦਿਨ 5 ਫਰਵਰੀ 2024 ਨੂੰ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਪੋਲੀਟੈਕਨਿਕ ਕਾਲਜ, ਆਈਲੈਟਸ ਸੈਂਟਰ ਅਤੇ ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਲਗਭਗ 233225 ਬੱਚਿਆਂ ਨੂੰ ਐਲਬਿੰਡਾਜੇਲ ਦੀ ਗੋਲੀ (ਚਥਾ ਕੇ ਖਾਣ ਵਾਲੀ ਗੋਲੀ) ਖਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੇ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 1 ਸਾਲ ਤੋਂ ਲੈ ਕੇ 2 ਸਾਲਾਂ ਤੱਕ ਦੇ ਬੱਚਿਆਂ ਨੂੰ ਐਲਬਿੰਡ ਜੇਲ ਸਿਰਪ ਦੀ ਤੇਜ਼ ਅਤੇ 2 ਤੇ 19 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ ਐਲਬੈਂਡਾਜੋਲ ਦੀ ਇੱਕ ਗੋਲੀ ਖਵਾਈ ਜਾਵੇਗੀ।

ਐਲਬਿੰਡਾਜ਼ੀਲ ਗੋਲੀਆਂ ਅਤੇ ਸਿਰਪ ਦੀ ਸਪਲਾਈ ਪੂਰੀ ਮਾਤਰਾ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਬੱਚਿਆਂ ਦੀ ਗਿਣਤੀ ਅਨੁਸਾਰ ਪਹੁੰਚਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ-ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖਵਾਈਆਂ ਜਾਂਦੀਆਂ ਹਨ। ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸੁਖਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ. ਸ਼ਿਵਪਾਲ ਸਿੰਘ ਡੀ.ਸੀ.ਐਮ. ਮਿਸ ਬਾਲੂ ਜਿਲ੍ਹਾ ਸਕੂਲ ਹੈੱਲਥ ਕੋਆਰਡੀਨੇਟਰ ਭੁਪਿੰਦਰ ਸਿੰਘ ਸਟੈਨੋ, ਗੁਰਪ੍ਰੀਤ ਸਿੰਘ ਹਾਜ਼ਿਰ ਸਨ Author: Malout Live