District NewsMalout News

ਸਿਹਤ ਵਿਭਾਗ ਬਠਿੰਡਾ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਨੈਸ਼ਨਲ ਪਲਸ ਪੋਲੀਓ ਰਾਊਂਡ 3 ਤੋਂ 5 ਮਾਰਚ ਤੱਕ

ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਆਮ ਜਨਤਾ,ਵੱਖ-ਵੱਖ ਵਿਭਾਗਾਂ,ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਦੀ ਜਰੂਰਤ: ਡਾ. ਤੇਜਵੰਤ ਸਿੰਘ ਢਿੱਲੋਂ

ਮਲੋਟ (ਬਠਿੰਡਾ): ਪੰਜਾਬ ਸਰਕਾਰ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਠਿੰਡਾ ਵਿੱਚ ਨੈਸ਼ਨਲ ਪਲਸ ਪੋਲੀਓ ਰਾਊਂਡ 3 ਤੋਂ 5 ਮਾਰਚ 2024 ਤੱਕ ਚਲਾਇਆ ਜਾ ਰਿਹਾ ਹੈ। ਇਸ ਰਾਊੂਂਡ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਨੈਸ਼ਨਲ ਪਲਸ ਪੋਲੀਓ ਰਾਊਂਡ ਵਿੱਚ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ ਜਿਸ ਸੰਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਸਿਹਤ ਸਟਾਫ਼ ਨੂੰ ਟ੍ਰੇਨਿੰਗਾਂ ਵੀ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਦੀ ਪ੍ਰਧਾਨਗੀ ਵਿੱਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਡਾ. ਤੇਜਵੰਤ ਸਿੰਘ ਢਿੱਲੋਂ ਨੇ ਸਮਾਜ ਸੇਵੀ ਸੰਸਥਾਵਾਂ, ਕਲੱਬਾਂ, ਪੰਚਾਇਤਾਂ ਅਤੇ ਮੀਡੀਏ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੌਬਲ ਕਾਰਜ ਵਿੱਚ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ਵਿੱਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਪ੍ਰੰਤੂ ਭਾਰਤ ਦੇ ਆਲੇ-ਦੁਆਲੇ ਦੇ ਦੇਸ਼ਾਂ ਵਿੱਚ ਅਜੇ ਵੀ ਪੋਲੀਓ ਦੇ ਕੇਸ ਮਿਲ ਰਹੇ ਹਨ।

ਇਨ੍ਹਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣ ਲਈ ਟੀਮਾਂ, ਮੋਬਾਇਲ ਟੀਮਾਂ ਜੋ ਕਿ ਦੂਰ-ਦੁਰਾਡੇ ਭੱਠਿਆਂ, ਮਾਈਗ੍ਰੇਟਰੀ ਆਬਾਦੀ, ਢਾਣੀਆਂ,ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ ਅਤੇ ਟ੍ਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਆਦਿ ਤੇ ਬੂੰਦਾਂ ਪਿਲਾਓਣਗੀਆਂ। ਇਸ ਮੁਹਿੰਮ ਦੌਰਾਨ ਲੱਗਭਗ 155000 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਸਮੂਹ ਮੀਡੀਆ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੇ 0 ਤੋ 5 ਸਾਲ ਤੱਕ ਦੇ ਬੱਚੇ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾਂ ਜ਼ਰੂਰ ਪਿਲਾਉਣ ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।

Author: Malout Live

Back to top button