ਕੜਾਕੇ ਦੀ ਠੰਡ ਦੌਰਾਨ ਛੋਟੇ ਬੱਚੇ, ਬਜੁਰਗਾਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਿਤ ਲੋਕਾਂ ਦਾ ਖਾਸ ਧਿਆਨ ਰੱਖਣ ਦੀ ਲੋੜ- ਡਾ. ਨਵਜੋਤ ਕੌਰ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਬਿਮਾਰ ਹੋਣ ਤੋਂ ਬਚਣ ਲਈ ਜਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਇਸ ਸੰਬੰਧ ਵਿੱਚ ਉਨ੍ਹਾਂ ਕਿਹਾ ਕਿ ਠੰਡ ਨਾਲ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਵੇਂ ਕਿ ਖੰਘ, ਜ਼ੁਕਾਮ, ਨਿਮੋਨੀਆ, ਸਰੀਰ ਵਿੱਚ ਖੂਨ ਦਾ ਪ੍ਰਵਾਹ ਘੱਟ ਜਾਣਾ ਆਦਿ। ਉਨ੍ਹਾਂ ਦੱਸਿਆ ਕਿ ਠੰਡ ਦੌਰਾਨ ਪੂਰੀ ਤਰ੍ਹਾਂ ਸਰੀਰ ਢੱਕਦੇ ਗਰਮ ਕੱਪੜੇ ਜਿਵੇਂ ਦਸਤਾਨੇ, ਟੋਪੀ, ਮਫ਼ਲਰ, ਜ਼ੁਰਾਬਾਂ ਅਤੇ ਬੂਟ ਪਾਏ ਜਾਣ।

ਇਸ ਤੋਂ ਇਲਾਵਾ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੌਸ਼ਟਿਕ ਆਹਾਰ ਜਿਵੇਂ ਵਿਟਾਮਿਨ-ਸੀ ਭਰਪੂਰ ਭੋਜਨ ਅਤੇ ਸਬਜੀਆਂ ਆਦਿ ਦੀ ਵਰਤੋਂ ਜਿਆਦਾ ਕੀਤੀ ਜਾਵੇ। ਛਿੱਕਦੇ ਅਤੇ ਖੰਘਦੇ ਸਮੇਂ ਮੂੰਹ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਬਿਨ੍ਹਾਂ ਡਾਕਟਰੀ ਜਾਂਚ ਤੋਂ ਦਵਾਈ ਨਹੀਂ ਲੈਣੀ ਚਾਹੀਦੀ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਦੁਪਿੰਦਰ ਕੁਮਾਰ ਡੀ.ਐਚ.ਓ, ਸੁਖਮੰਦਰ ਸਿੰਘ ਜਿਲ਼੍ਹਾ ਮਾਸ ਮੀਡੀਆ ਅਫ਼ਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਅਤੇ ਦਫਤਰ ਦਾ ਸਟਾਫ ਹਾਜਰ ਸੀ। Author: Malout Live