ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਹੋਇਆ ਉਦਘਾਟਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਆਨਲਾਈਨ ਕੀਤਾ ਉਦਘਾਟਨ
ਮਲੋਟ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ਼੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸ਼ੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਵੀ ਹਾਜ਼ਿਰ ਸਨ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਿਰ ਸਨ, ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ਼੍ਰੀ ਮੁਕਤਸਰ ਸਾਹਿਬ ਸੈਸ਼ਨ ਡਿਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸ਼ੁੱਭ ਮੌਕੇ ਤੇ ਗਿੱਦੜਬਾਹਾ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ
ਕੰਪਲੈਕਸ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆਂ ਗਿਆ ਹੈ। ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ। ਇਸ ਤੋਂ ਪਹਿਲਾਂ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਰਾਜ ਕੁਮਾਰ ਨੇ ਸਭ ਨੂੰ ਜੀ ਆਇਆਂ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐੱਸ.ਐੱਸ.ਪੀ ਹਰਮਨਬੀਰ ਸਿੰਘ ਗਿੱਲ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਣ ਸ਼੍ਰੀ ਵਿਪਨ ਬਾਂਸਲ ਵੀ ਹਾਜ਼ਿਰ ਸਨ। Author: Malout Live