ਪ੍ਰਾਇਮਰੀ ਸਕੂਲਾਂ ਵਿੱਚ ਸਮਰ ਕੈਂਪ ਦਾ ਆਯੋਜਨ ਬੜੇ ਚਾਅ ਅਤੇ ਸ਼ਿੱਦਤ ਨਾਲ ਹੋਇਆ ਸ਼ੁਰੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਕੂਲ ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਮਰ ਕੈਂਪ ਬੜੇ ਹੀ ਚਾਅ ਤੇ ਸ਼ਿੱਦਤ ਨਾਲ ਸ਼ੁਰੂ ਹੋ ਗਿਆ ਹੈ। ਸ਼੍ਰੀਮਤੀ ਪ੍ਰਭਜੋਤ ਕੌਰ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਮੁਕਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਵਿਭਾਗੀ ਹਦਾਇਤਾਂ ਅਨੁਸਾਰ ਪ੍ਰਾਇਮਰੀ ਪੱਧਰ ਤੇ ਵਿਦਿਆਰਥੀਆਂ ਦਾ ਸਰਬ ਪੱਖੀ ਵਿਕਾਸ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ. ਹਰਜੀਤ ਸਿੰਘ, ਸਮੂਹ ਬੀ.ਪੀ.ਈ.ਓ  ਸਾਹਿਬਾਨ ਅਤੇ ਸੈਂਟਰ ਹੈੱਡ ਟੀਚਰ ਸਾਹਿਬਾਨ ਵੱਲੋਂ ਯੋਜਨਾਬੰਦ ਤਰੀਕੇ ਨਾਲ ਵੱਖ-ਵੱਖ ਸਕੂਲਾਂ ਵਿਖੇ ਵਿਜਿਟ ਕੀਤੀ ਅਤੇ  ਇਸ ਸਮਰ ਕੈਂਪ ਦੀ ਦੇਖ-ਰੇਖ ਕੀਤੀ ਗਈ।

ਜਿਲ੍ਹੇ ਦੇ ਅਧਿਆਪਕ ਬੜੀ ਹੀ ਸ਼ਿੱਦਤ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਰਹੇ ਸਨ, ਜਿਨ੍ਹਾਂ ਨੂੰ ਕਰਕੇ ਵਿਦਿਆਰਥੀ ਬਹੁਤ ਹੀ ਖੁਸ਼ ਸਨ। ਜਿਲ੍ਹਾ ਸਿੱਖਿਆ ਅਫ਼ਸਰ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਪ 15 ਜੁਲਾਈ 2003 ਤੱਕ ਜਾਰੀ ਰਹੇਗਾ, ਜਿਸ ਦਾ ਸਮਾਂ ਸਵੇਰੇ 8 ਤੋਂ ਲੈਕੇ 1130 ਵਜੇ ਤੱਕ ਰਹੇਗਾ। ਇਸ ਸਮੇਂ ਵਿੱਚ ਚਾਰ ਪੀਰੀਅਡਾਂ ਵਿੱਤ ਵਿਭਾਗ ਦੀ ਹਦਾਇਤਾਂ ਅਨੁਸਾਰ ਗਤੀਵਿਧੀਆਂ ਕਰਵਾਈਆਂ ਜਾਇਆ ਕਰਨਗੀਆਂ। ਉਨ੍ਹਾਂ ਦੱਸਿਆ ਕਿ ਜਿਲ੍ਹੇ  ਵਿੱਚ ਇਸ ਸਮਰ ਕੈਂਪ ਰਾਹੀਂ ਵਧੇਰੇ ਚੰਗੇ ਨਤੀਜੇ ਲੈਣ ਲਈ ਮਾਪਿਆਂ ਸਕੂਲ ਮੈਨੇਜਮੈਂਟ  ਕਮੇਟੀ, ਪੰਚਾਇਤਾਂ ਕਲੱਬ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਅਹਿਮ ਯੋਗਦਾਨ ਲਿਆ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਦਾ ਭਰੋਸਾ ਦਿੱਤਾ ਕਿ ਸਮੂਹ ਅਧਿਆਪਕ ਅਤੇ ਅਧਿਕਾਰੀ ਇਸ ਸਮਰ ਕੈਂਪ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। Author: Malout Live