District NewsMalout News

ਓਵਰਏਜ਼ ਬੇਰੁਜ਼ਗਾਰ 7 ਅਪ੍ਰੈਲ ਨੂੰ ਘੇਰਨਗੇ ਮੁੱਖ ਮੰਤਰੀ ਪੰਜਾਬ ਦੀ ਕੋਠੀ

ਮਲੋਟ (ਪੰਜਾਬ): ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਖਾਲੀ ਸਾਰੀਆਂ ਅਸਾਮੀਆਂ ਉੱਤੇ ਭਰਤੀ ਕਰਨ ਅਤੇ ਉਮਰ ਹੱਦ ਵਿੱਚ ਛੋਟ ਦੀ ਮੰਗ ਨੂੰ ਲੈ ਕੇ 7 ਅਪ੍ਰੈਲ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਨੂੰ ਕਾਮਯਾਬ ਕਰਨ ਲਈ ਮੀਟਿੰਗਾਂ ਦੌਰ ਸ਼ੁਰੂ ਕੀਤਾ ਹੈ। ਇਸ ਦੇ ਅੰਤਰਗਤ ਬੇਰੁਜ਼ਗਾਰਾਂ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ ਵਿੱਚ ਨਹਿਰੂ ਪਾਰਕ ਅਬੋਹਰ ਵਿਖੇ ਹੋਈ।

ਰਮਨ ਕੁਮਾਰ ਮਲੋਟ ਨੇ ਕਿਹਾ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿੱਚ ਛੋਟ ਦੇ ਕੇ ਭਰਨ ਅਤੇ ਹੋਰ ਵੀ ਇਸ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਓਵਰਏਜ਼ ਵੱਲੋਂ ਇਨਕਲਾਬੀ ਯੋਧਿਆਂ ਦੀ ਸ਼ਹਾਦਤ ਦਾ ਨਾਮ ਵਰਤ ਕੇ ਸੱਤਾ ਉੱਤੇ ਕਾਬਜ਼ ਹੋਈ ਬੇਰੁਜ਼ਗਾਰ ਵਿਰੋਧੀ ਅਖੌਤੀ ਇਨਕਲਾਬੀ ਸਰਕਾਰ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਦਿਨੇਸ਼ ਸ਼ਰਮਾ, ਵਿਕਾਸ ਕੁਮਾਰ, ਰਮਨ ਸ਼ਰਮਾ ਮੋਜਗ੍ਹੜ, ਜੱਜ ਸਿੰਘ, ਸਪਨਾ ਕੱਟੜ ਅਤੇ ਰਮਿਤ ਕੌਰ ਆਦਿ ਹਾਜ਼ਿਰ ਸਨ।

Author: Malout Live

Back to top button