ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਸਤੰਬਰ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਕੀਤਾ ਜਾਵੇਗਾ ਆਯੋਜਿਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਦਲਜੀਤ ਸਿੰਘ, ਪਲੇਸਮੈਂਟ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 13 ਸਤੰਬਰ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ Alliance Grow Staffing Pvt. Ltd. ਵੱਲੋਂ ਵੱਖ-ਵੱਖ ਕੰਪਨੀਆਂ ਜਿਵੇਂ Axis Bank, MT Auto Craft, Nureca Ltd. CMS, Agrizone ਆਦਿ ਲਈ 180 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਦੱਸਵੀਂ, ਬਾਰਵੀਂ /ਆਈ.ਟੀ.ਆਈ/ ਬੀ.ਟੈੱਕ ਪਾਸ ਯੋਗਤਾ ਵਾਲੇ ਨੌਜਵਾਨ (ਲੜਕੀਆਂ ਅਤੇ ਲੜਕੇ ਦੋਨੋਂ) ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਣੀ ਚਾਹੀਦੀ ਹੈ। ਉਪਰੋਕਤ ਯੋਗਤਾ ਪੂਰੀ ਕਰਨ ਵਾਲੇ ਨੌਜਵਾਨ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਅਸਲ ਦਸਤਾਵੇਜ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬਾਇਓ ਡਾਟਾ ਜ਼ਰੂਰ ਨਾਲ ਲੈ ਕੇ ਆਉਣ। ਪ੍ਰਾਰਥੀ ਪਲੇਸਮੈਂਟ ਕੈਂਪ ਸੰਬੰਧੀ ਅਤੇ ਹੋਰ ਸੇਵਾਵਾਂ ਸੰਬੰਧੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ, ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਜ਼ਿਟ ਕਰ ਸਕਦੇ ਹਨ ਜਾਂ 98885-62317, 01633-262317 ਨੰਬਰ ਤੇ ਸੰਪਰਕ ਕਰ ਸਕਦੇ ਹਨ। Author: Malout Live