ਗਿੱਦੜਬਾਹਾ ਦੇ ਐੱਸ.ਡੀ.ਐੱਮ ਵੱਲੋਂ ਦੋਦਾ ਦੇ ਪੰਚਾਇਤੀ ਪੈਲੇਸ ਵਿਖੇ ਲੋਕਾਂ ਦੀਆਂ ਸੁਣੀਆ ਗਈਆਂ ਸਮੱਸਿਆਵਾਂ
ਮਲੋਟ (ਗਿੱਦੜਬਾਹਾ): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੇਂਡੂ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਐੱਸ.ਡੀ.ਐੱਮ. ਗਿੱਦੜਬਾਹਾ ਸਰੋਜ ਅਗਰਵਾਲ ਨੇ ਬੀਤੇ ਦਿਨੀਂ ਪਿੰਡ ਦੋਦਾ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਸਰੋਜ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਗਿੱਦੜਬਾਹਾ ਦੇ ਪਿੰਡਾਂ ਵਿੱਚ ਮੁਸਕਿਲਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਉਲੀਕਿਆ ਗਿਆ, ਜਿਸ ਤਹਿਤ ਬਾਅਦ ਦੁਪਹਿਰ 2:00 ਤੋਂ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਵਿੱਚ ਕੈਂਪ ਲਗਾ ਕੇ
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਦੋਦਾ ਦੇ ਵਸਨੀਕਾਂ ਦੀਆਂ ਬਿਜਲੀ, ਪਾਣੀ, ਪੈਨਸ਼ਨਾਂ, ਲਾਭਪਾਤਰੀ ਨਾਲ ਸੰਬੰਧਿਤ 55 ਮੁਸ਼ਕਿਲਾਂ ਦੀਆਂ ਅਰਜ਼ੀਆਂ ਆਈਆਂ ਹਨ, ਇਹਨਾਂ ਦਾ ਜਲਦੀ ਨਿਪਟਾਰਾ ਕਰਕੇ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ। ਕੈਂਪ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਅਤੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਗਿੱਦੜਬਾਹਾ ਗਗਨਦੀਪ ਕੌਰ, ਨਾਇਬ ਤਹਿਸੀਲਦਾਰ ਦੋਦਾ ਬਲਜਿੰਦਰ ਸਿੰਘ, ਆਗੂ, ਵਿਭਾਗਾਂ ਦੇ ਅਧਿਕਾਰੀ, ਪਟਵਾਰੀ, ਕਾਨੂੰਗੋ, ਸਕੱਤਰ ਆਦਿ ਮੌਜੂਦ ਸਨ। Author: Malout Live