District NewsMalout News

19 ਫਰਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਪਹੁੰਚੇਗੀ ਪੰਜਾਬ ਬਚਾਓ ਯਾਤਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜੋ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ, ਉਹ ਯਾਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ 19 ਫਰਵਰੀ ਨੂੰ ਆਵੇਗੀ। ਪਹਿਲਾਂ ਇਹ ਯਾਤਰਾ 16 ਫਰਵਰੀ ਨੂੰ ਆਉਣੀ ਸੀ ਪਰ ਪੰਜਾਬ ਬੰਦ ਦੇ ਸੱਦੇ ਦੌਰਾਨ ਯਾਤਰਾ ਮੁਲਤਵੀਂ ਕਰ ਹੁਣ 19 ਫਰਵਰੀ ਨੂੰ ਆਵੇਗੀ।

ਇਹ ਜਾਣਕਾਰੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਚੇਅਰਮੈਨ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸਕੱਤਰ ਬਿੰਦਰ ਗੋਨੇਆਣਾ ਨੇ ਦਿੱਤੀ। ਉਨਾਂ ਕਿਹਾ ਕਿ ਉਹ ਹਲਕੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਪੰਜਾਬ ਬਚਾਓ ਯਾਤਰਾ ਵਿੱਚ ਪੁੱਜਣ ਲਈ ਮੀਟਿੰਗਾਂ ਕਰ ਕੇ ਜਾਗਰੂਕ ਕਰ ਰਹੇ ਹਨ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬਚਾਓ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ।

Author: Malout Live

Back to top button