ਪੰਜਾਬ ਕੈਬਨਿਟ ਨੇ ਗਊਸ਼ਾਲਾਵਾਂ ਦੇ ਬਿੱਲਾਂ ਦੇ ਬਕਾਏ ਮਾਫ਼ ਅਤੇ ਈ-ਸਟੈਂਪ ਨਿਯਮ ਵਿੱਚ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਕੈਬਨਿਟ ਦੀ ਬੈਠਕ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ। ਇਹਨਾਂ ਵਿੱਚੋਂ ਇੱਕ ਅਹਿਮ ਫੈਂਸਲਾ ਇਹ ਵੀ ਲਿਆ ਗਿਆ ਕਿ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਦੇ ਬਕਾਏ ਬਿੱਲਾਂ ਨੂੰ ਸਰਕਾਰ ਵੱਲੋਂ ਮਾਫ਼ ਕਰ ਦਿੱਤਾ ਗਿਆ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਇਸ ਕੰਮ ਲਈ ਪੀ.ਐੱਸ.ਪੀ.ਸੀ.ਐੱਲ ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਾਨ ਕੈਬਨਿਟ ਵੱਲੋਂ ਈ-ਸਟੈਂਪ ਨਿਯਮ ਵਿੱਚ ਸੋਧ ਨੂੰ ਹਰੀ ਝੰਡੀ ਦੇ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਦੀ ਵਚਨਬੱਧਤਾ ਤਹਿਤ ਪੰਜਾਬ ਕੈਬਨਿਟ ਨੇ 500 ਰੁਪਏ ਤੱਕ ਦੇ ਆਨਲਾਈਨ ਈ-ਅਸ਼ਟਾਮ ਸ਼ੁਰੂ ਕਰਨ ਲਈ ਪੰਜਾਬ ਈ-ਸਟੈਂਪ ਰੂਲਜ਼, 2014 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। Author: Malout Live