ਸ਼ਹੀਦ ਸਭਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸੰਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 ਦਿਨ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
ਇਸ ਦੇ ਚੱਲਦਿਆਂ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। Author: Malout Live