ਪੰਜਾਬ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ ਲਈ ਵਿੱਤੀ ਸਹਾਇਤਾ ਵਾਸਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਿੱਚ ਕੀਤਾ ਵਾਧਾ- ਡਾ. ਬਲਜੀਤ ਕੌਰ

ਮਲੋਟ (ਪੰਜਾਬ): ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ (ਐੱਨ.ਜੀ.ਓਜ਼) ਦੀ ਮੰਗ 'ਤੇ ਵਿਚਾਰ ਕਰਦਿਆਂ ਪੰਜਾਬ ਸਰਕਾਰ ਨੇ ਉਹਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਦੀਆਂ ਅਰਜ਼ੀਆਂ ਸਵੀਕਾਰ ਕਰਨ ਦੀ ਅੰਤਿਮ ਮਿਤੀ 6 ਸਤੰਬਰ ਤੋਂ ਵਧਾ ਕੇ 28 ਸਤੰਬਰ 2022 ਤੱਕ ਕਰ ਦਿੱਤੀ ਹੈ। ਜੋ ਗੈਰ-ਸਰਕਾਰੀ ਸੰਸਥਾਵਾਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਇਸ ਸਕੀਮ ਤਹਿਤ ਸਹਾਇਤਾ ਪ੍ਰਾਪਤ ਕਰਨ ਦੀਆਂ ਇੱਛੁਕ ਹਨ, ਉਹ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਪ੍ਰਾਜੈਕਟਾਂ ਅਧੀਨ ਗ੍ਰਾਂਟਾਂ ਲਈ ਅਪਲਾਈ ਕਰ ਸਕਦੀਆਂ ਹਨ। ਉਹ ਆਪਣੀ ਤਜਵੀਜ਼ ਮਿੱਥੇ ਸਮੇਂ ਅੰਦਰ ਸੰਬੰਧਿਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਨਿਆਂ                                                

ਅਤੇ ਅਧਿਕਾਰਿਤਾ ਅਫ਼ਸਰ ਨੂੰ ਸੌਂਪਣ ਅਤੇ ਇਸ ਨੂੰ ਸੰਬੰਧਿਤ ਡਿਪਟੀ ਕਮਿਸ਼ਨਰ ਦੀ ਸਿਫ਼ਾਰਿਸ਼ 'ਤੇ ਵਿਭਾਗ ਨੂੰ ਭੇਜਣਾ ਯਕੀਨੀ ਬਣਾਉਣ। ਇਹਨਾਂ ਸਕੀਮਾਂ ਬਾਰੇ ਹੋਰ ਜਾਣਕਾਰੀ ਈ-ਮੇਲ ਆਈ.ਡੀ directorwelfarepunjab@gmail.com ਜਾਂ ਸੰਬੰਧਿਤ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸੰਬੰਧੀ ਪੂਰੀ ਜਾਣਕਾਰੀ ਯੋਜਨਾ ਵਿਭਾਗ ਦੀ ਵੈੱਬਸਾਈਟ pbplanning.punjab.gov.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇੱਛੁਕ ਸੰਸਥਾਵਾਂ ਆਪਣੇ ਪ੍ਰਸਤਾਵ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਐੱਸ.ਸੀ.ਓ.ਨੰ: 7, ਫੇਜ਼-1, ਐੱਸ.ਏ.ਐੱਸ.ਨਗਰ (ਮੋਹਾਲੀ) ਕੋਲ ਜਮ੍ਹਾ ਕਰਵਾ ਸਕਦੀਆਂ ਹਨ। Author: Malout Live