ਪੰਜਾਬ ਸਰਕਾਰ ਨੇ ਗੰਨੇ ਦਾ ਰੇਟ 380 ਰੁ. ਪ੍ਰਤੀ ਕੁਇੰਟਲ ਕਰਨ ਸੰਬੰਧੀ ਕੀਤਾ ਨੋਟੀਫਿਕੇਸ਼ਨ ਜਾਰੀ
ਮਲੋਟ (ਪੰਜਾਬ): ਮਾਨ ਸਰਕਾਰ ਵੱਲੋਂ ਗੰਨੇ ਦੇ ਵਧੇ ਹੋਏ ਰੇਟ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਲ 2022-23 ਦੌਰਾਨ ਸਹੀ, ਲਾਭਕਾਰੀ ਕੀਮਤ (ਐੱਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ ਦੇ ਮੁੱਲ ਵਿੱਚ ਫਰਕ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ 2:1 ਦੇ ਅਨੁਸਾਰ ਤੈਅ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਰੇਟ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਸੀ,
ਜਿਸ ਵਿਚ ਵਾਧਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੰਗੀ ਗੁਣਵੱਤਾ ਵਾਲੇ ਕਿਸਮ ਦੇ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ, ਮੱਧਮ ਗੁਣਵੱਤਾ ਵਾਲੇ ਕਿਸਮ ਦੇ ਗੰਨੇ ਦਾ ਰੇਟ 370 ਰੁਪਏ ਅਤੇ ਘੱਟ ਗੁਣਵੱਤਾ ਵਾਲੇ ਕਿਸਮ ਦੇ ਗੰਨੇ ਦਾ ਰੇਟ 365 ਰੁਪਏ ਨਿਰਧਾਰਿਤ ਕੀਤਾ ਗਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਜਨਤਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ ‘ਤੇ ਜਮ੍ਹਾ ਕਰਵਾਇਆ ਜਾਵੇਗਾ ਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ ਤੋਂ ਗੰਨੇ ਦੀ ਪਿੜਾਈ 20 ਨਵੰਬਰ ਤੋਂ ਸ਼ੁਰੂ ਹੋਵੇਗੀ। Author: Malout Live