ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜੋ ਯੁਵਕ ਅਣਨੀਵੀਰ ਫੌਜ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ. ਉਨ੍ਹਾਂ ਯੁਵਕਾਂ ਦਾ ਫਿਜੀਕਲ ਟੈਸਟ 01 ਅਕਤੂਬਰ 20249 08 ਅਕਤੂਬਰ 2024 ਤੱਕ ਹੋਣਾ ਹੈ, ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ) ਸ੍ਰੀ ਗੁਰਦਰਸ਼ਨ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜਿਲ੍ਹਿਆ ਦੇ ਜੋ ਯੁਵਕ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਹਨ, ਉਹ ਯੁਵਕ ਹਿਤੀਕਲ ਦੀ ਤਿਆਰੀ ਲਈ ਸਵੇਰੇ 08:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਸੀ-ਪਾਈਟ ਕੈਂਪ, ਟਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ ਹੋ ਰਹੀ ਹੈ ਅਤੇ ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਾਬਤਾ ਕਰਨ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦੱਸਵੀਂ ਦਾ ਅਸਲ ਸਰਟੀਫ਼ਿਕੇਟ ਅਤੇ ਫੋਟੋਸਟੇਟ ਕਾਪੀ, ਪੰਜਾਬ ਰਿਹਾਇਸ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟੋ ਕਾਪੀ ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਬੈਂਕ ਖਾਤਾ ਚਾਲੂ ਹਾਲਤ ਵਿੱਚ ਹੋਏ, ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ ਇੱਕ ਪੈਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਛਾਤੀ ਬਿਨ੍ਹਾਂ ਰੁਲਾ ਕੇ 77 ਸੈਂਟੀਮੀਟਰ ਅਤੇ ਰੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 7 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜੀਕਲ ਤਿਆਰੀ ਦੀ ਕੋਈ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046 78891-75575 ਸੰਪਰਕ ਕੀਤਾ ਜਾ ਸਕਦਾ ਹੈ। Author : Malout Live